ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਅਧੀਨ ਚੱਲ ਰਹੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਇੰਗਲਿਸ਼ ਸਪੀਚ ਕੰਪੀਟੀਸ਼ਨ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸਕੂਲ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਵੱਖ-ਵੱਖ ਸਮਾਜਿਕ ਅਤੇ ਨੈਤਿਕ ਵਿਸ਼ਿਆਂ 'ਤੇ ਆਪਣੇ ਵਿਚਾਰ ਅੰਗਰੇਜ਼ੀ ਵਿਚ ਪੇਸ਼ ਕੀਤੇ | ਕਿਸੇ ਵਿਦਿਆਰਥੀ ਨੇ ਸਮੇਂ ਦੀ ਮਹੱਤਤਾ 'ਤੇ ਬੋਲਦਿਆਂ ਦੱਸਿਆ ਕਿ ਸਮਾਂ ਸਭ ਤੋਂ ਕੀਮਤੀ ਸਾਧਨ ਹੈ ਅਤੇ ਇਸ ਨੂੰ ਵਿਅਰਥ ਨਹੀਂ ਗਵਾਉਣਾ ਚਾਹੀਦਾ | ਕਿਸੇ ਨੇ ਨੈਤਿਕ ਸਿੱਖਿਆ ਦੇ ਮਹੱਤਵ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਚੰਗੇ ਸੰਸਕਾਰ ਅਤੇ ਇਮਾਨਦਾਰੀ ਹੀ ਸਫਲ ਜੀਵਨ ਦੀ ਨੀਂਹ ਹਨ | ਮੁਕਾਬਲੇ ਦੌਰਾਨ ਜੱਜ ਦੀ ਭੂਮਿਕਾ ਮੈਡਮ ਸੁਖਜੀਤ ਕੌਰ ਨੇ ਨਿਭਾਈ | ਉਨ੍ਹਾਂ ਨੇ ਭਾਸ਼ਣ ਦੀ ਸਮਗਰੀ, ਉਚਾਰਨ, ਆਤਮ-ਵਿਸ਼ਵਾਸ ਅਤੇ ਪੇਸ਼ਕਾਰੀ ਦੇ ਆਧਾਰ 'ਤੇ ਮੁਲਾਂਕਣ ਕੀਤਾ | ਸਕੂਲ ਦੇ ਸਾਰੇ ਅਧਿਆਪਕ ਇਸ ਮੌਕੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ | ਇਸ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਿਸ਼ਵ ਕੁਮਾਰ 9ਵੀਂ ਜਮਾਤ, ਦੂਜੇ ਸਥਾਨ 'ਤੇ ਸਿਮਰਨ ਕੌਰ 9ਵੀਂ ਜਮਾਤ, ਤੀਜੇ ਸਥਾਨ 'ਤੇ ਅਰਮਾਨ ਸਿੰਘ ਛੇਵੀਂ ਜਮਾਤ ਨੇ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਨ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਦੀ ਡਾਇਰੈਕਟਰ ਮੈਡਮ ਰਮਨ ਸ਼ਰਮਾ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਬੋਲਣ ਦੀ ਕਲਾ, ਆਤਮ-ਵਿਸ਼ਵਾਸ ਅਤੇ ਭਾਸ਼ਾਈ ਹੁਨਰ ਨੂੰ ਵਧਾਉਂਦੇ ਹਨ | ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ