ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਸਰਕਾਰ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਹੜਤਾਲ 'ਤੇ ਬੈਠੇ ਹਨ ਅਤੇ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗੇ ਪਏ ਹਨ ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ ਪਰ ਸਰਕਾਰ ਦੇ ਕੰਨ 'ਤੇ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ ਤੇ ਸਰਕਾਰ ਹੱਥ 'ਤੇ ਹੱਥ ਧਰ ਕੇ ਬੈਠੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੇ ਨਾਲ ਖੜ੍ਹਾ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰਦਾ ਹੈ | ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਸਰਕਾਰ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹੈਰਤ-ਅੰਗੇਜ਼ ਗੱਲ ਇਹ ਹੈ ਕਿ ਸਫ਼ਾਈ ਕਰਮਚਾਰੀ ਸ਼ਹਿਰ ਦਾ ਇਕ ਅਟੁੱਟ ਅੰਗ ਹੈ ਪਰ ਅਜੇ ਤੱਕ ਕੋਈ ਵੀ ਸੱਤਾਧਾਰੀ ਸਰਕਾਰ ਦਾ ਨੁਮਾਇੰਦਾ ਗੱਲਬਾਤ ਕਰਨ ਲਈ ਉਨ੍ਹਾਂ ਕੋਲ ਨਹੀਂ ਆਇਆ |
Ad Position 22
No active advertisement
ਪਿਛਲੀ ਖ਼ਬਰ ਉਗਰਾਹਾਂ ਜਥੇਬੰਦੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲੇ ਕਰਵਾਏ
Ad Position 24
No active advertisement