ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਉਗਰਾਹਾਂ ਜਥੇਬੰਦੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 17-05-2026
ਅਜੀਤਵਾਲ 16 ਮਈ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-1 ਵਲੋਂ ਅਜੀਤਵਾਲ ਵਿਖੇ ਮੋਦੀ ਸਰਕਾਰ ਅਤੇ ਰਾਜਪਾਲ ਦੇ ਪੁਤਲੇ ਫੂਕੇ ਗਏ¢ ਇਸ ਸੰਬੰਧੀ ਜਨਰਲ ਸਕੱਤਰ ਜਗਜੀਤ ਸਿੰਘ ਕੋਕਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਨੇ 15 ਮਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣਾ ਸੀ ਪਰ ਮੋਦੀ ਸਰਕਾਰ ਨੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਕਿਸਾਨਾਂ ਨੂੰ ਗਿ੍ਫਤਾਰ ਵੀ ਕੀਤਾ ਗਿਆ | ਜਿਸ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ ਵਿਚ ਸਰਕਾਰ ਦੇ ਪੁਤਲੇ ਫੂਕੇ ਗਏ ਹਨ¢ ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਦੀ ਝੋਲੀ ਚੁੱਕ ਬਣ ਕੇ ਇਨਸਾਫ਼ ਦੀ ਲਹਿਰ ਨੂੰ ਕੁਚਲਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਕਮੇਟੀ ਪ੍ਰੋਗਰਾਮ ਉਲੀਕੇਗੀ ਉਸ ਵਿਚ ਯੋਗਦਾਨ ਪਾਉਣ ਲਈ ਅਸੀਂ ਤਿਆਰ ਹਾਂ¢ ਇਸ ਮੌਕੇ ਬਲਦੇਵ ਸਿੰਘ ਕਿਲੀ ਚਾਹਲ, ਸ਼ਿੰਦਰ ਸਿੰਘ ਅਜੀਤਵਾਲ, ਇਕਬਾਲ ਸਿੰਘ ਕੋਕਰੀ, ਨਿਰਭੈ ਸਿੰਘ ਦੌਧਰ ਸਮੇਤ ਵੱਡੀ ਗਿਣਤੀ ਵਿਚ ਆਗੂ-ਵਰਕਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਅੰਤਰਰਾਸ਼ਟਰੀ ਰੌਸ਼ਨੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਸਰਕਾਰ-ਸਨੀ ਗਿੱਲ
Ad Position 24
No active advertisement