ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਨਾਨਕ ਕਾਲਜ ਮੋਗਾ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਲੈਣ ਸੰਬੰਧੀ ਭਾਰੀ ਉਤਸ਼ਾਹ- ਪਿ੍ੰਸੀਪਲ ਭੁੱਲਰ

Ad Position 21
No active advertisement
ਅਜੀਤ ਡੈਸਕ 17-05-2026
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਖਮਿੰਦਰ ਸਿੰਘ (ਸਕੱਤਰ ਵਿੱਦਿਆ) ਦੀ ਰਹਿਨੁਮਾਈ ਹੇਠ ਚੱਲ ਰਹੀ ਮੋਗੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਪਿ੍ੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਸੰਸਥਾ ਲੰਬੇ ਸਮੇਂ ਤੋਂ ਇਲਾਕੇ ਨੂੰ ਵਿੱਦਿਆ ਸੇਵਾ ਕਰ ਰਹੀ ਹੈ | ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਜੀਤ ਸਿੰਘ ਗਿੱਲ ਹਲਕਾ ਇੰਚਾਰਜ ਮੋਗਾ ਵਲੋਂ ਕਾਲਜ ਦੀ ਬਿਹਤਰੀ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਕਾਲਜ ਵਿਚ ਬੀ.ਏ., ਬੀ.ਸੀ.ਏ., ਬੀ.ਕਾਮ., ਐਮ.ਏ. (ਪੰਜਾਬੀ ਅਤੇ ਅੰਗਰੇਜ਼ੀ) ਅਤੇ ਪੀ.ਜੀ.ਡੀ.ਸੀ.ਏ. ਕੋਰਸ ਚੱਲ ਰਹੇ ਹਨ ਅਤੇ ਇਸ ਸਾਲ ਵੀ ਵਿਦਿਆਰਥੀਆਂ ਵਿਚ ਦਾਖਲੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਡਾਇਰੈਕਟੋਰੇਟ ਆਫ ਐਜੂਕੇਸ਼ਨ ਐਸ.ਜੀ.ਪੀ.ਸੀ. ਵਲੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਦੀ ਤਿਆਰੀ ਮੁਫਤ ਕਰਵਾਈ ਜਾਂਦੀ ਹੈ | ਕਾਲਜ ਵਿਚੋਂ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਸਾਲ ਵੱਖ-ਵੱਖ ਕੰਪਨੀਆਂ ਦੇ ਸਹਿਯੋਗ ਨਾਲ ਪਲੇਸਮੈਂਟ ਡਰਾਈਵ (ਰੋਜ਼ਗਾਰ ਮੇਲਾ) ਕਰਵਾਈ ਜਾਂਦੀ ਹੈ | ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਜ਼ੀਫੇ ਦਿੱਤੇ ਜਾਂਦੇ ਹਨ | ਇਹਨਾਂ ਤੋਂ ਇਲਾਵਾ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਵਜ਼ੀਫ਼ੇ ਵੀ ਨਿਯਮਾਂ ਅਨੁਸਾਰ ਦਿੱਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਮਹਿੰਗਾਈ ਦੀ ਭੱਠੀ 'ਚ ਝੋਖਿਆ-ਭੁੱਲਰ, ਔਲਖ, ਢਿੱਲੋਂ ਅਗਲੀ ਖ਼ਬਰ ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸੁਪਰ ਵੀਜ਼ਾ
Ad Position 24
No active advertisement