ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਨਿਗਮ ਚੋਣਾਂ ਲਈ ਅਬਜ਼ਰਵਰ ਡਾ. ਨਯਨ ਮੋਗਾ ਪੁੱਜੇ <br/>

Ad Position 21
No active advertisement
ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਮੋਗਾ ਜ਼ਿਲ੍ਹੇ ਵਿਚ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ. ਨਯਨ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ 'ਤੇ ਨਿਗਰਾਨੀ ਰੱਖਦਿਆਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣਾ ਹੈ | ਅਬਜ਼ਰਵਰ ਡਾ. ਨਯਨ ਵਰਤਮਾਨ ਸਮੇਂ ਸੰਯੁਕਤ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਚੋਣਾਂ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ, ਉਮੀਦਵਾਰ ਜਾਂ ਆਮ ਨਾਗਰਿਕ ਚੋਣਾਂ ਸਬੰਧੀ ਕੋਈ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ ਤਾਂ ਉਹ ਸਿੱਧੇ ਤੌਰ 'ਤੇ ਮੋਬਾਈਲ ਨੰਬਰ 99145-09592 'ਤੇ ਸੰਪਰਕ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕੋਟ ਈਸੇ ਖਾਂ ਵਾਰਡ 13 ਦੇ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ
Ad Position 24
No active advertisement