ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਪੰਚਾਇਤ ਚੋਣਾਂ 'ਚ ਧੱਕੇਸ਼ਾਹੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ-ਵਿਧਾਇਕ ਲਾਡੀ ਢੋਸ

Ad Position 21
No active advertisement
ਅਜੀਤ ਡੈਸਕ 17-05-2026
ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਕਰਵਾਈਆਂ ਜਾ ਰਹੀਆਂ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸੰਬੰਧ ਵਿਚ ਹਲਕਾ ਧਰਮਕੋਟ ਦੇ ਵਿਚ ਕੋਟ ਈਸੇ ਖਾਂ ਦੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਆਪਣੀ ਸੋਸ਼ਲ ਮੀਡੀਆ ਸਾਈਟ ਅਤੇ ਵਿਸ਼ੇਸ਼ ਗੱਲਬਾਤ ਰਾਹੀਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਪਸ਼ਟ ਰੂਪ ਵਿਚ ਕਿਹਾ ਕਿ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਉਹ ਬਿਲਕੁਲ ਨਿਰਪੱਖ ਚੋਣਾਂ ਦੇ ਹਾਮੀ ਹਨ ਤੇ ਜਿਹੜਾ ਅੱਜ ਸਵੇਰੇ ਨਗਰ ਪੰਚਾਇਤ ਦਫ਼ਤਰ ਵਿਖੇ ਵਿਰੋਧੀਆਂ ਵਲੋਂ ਇਹ ਕਿਹਾ ਗਿਆ ਕਿ ਸੱਤਾਧਾਰੀਆਂ ਦੇ ਦਬਾਅ ਹੇਠ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਨਹੀਂ ਦਿੱਤੀਆਂ ਜਾ ਰਹੀਆਂ, ਇਹ ਬਿਲਕੁਲ ਗਲਤ ਹੈ | ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਬਿਲਕੁਲ ਗਲਤ ਹਨ ਤੇ ਕਿਸੇ ਵੀ ਅਧਿਕਾਰੀ ਤੇ ਦਬਾਅ ਵਾਲੀ ਕੋਈ ਗੱਲ ਨਹੀਂ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਪਤਾ ਕੀਤਾ ਤੇ ਉੱਥੇ ਉਮੀਦਵਾਰਾਂ ਨੂੰ ਐਨ.ਓ.ਸੀ. ਦਿੱਤੀਆਂ ਜਾ ਰਹੀਆਂ ਸਨ | ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਚੋਣਾਂ ਲੜੀਆਂ ਜਾਣਗੀਆਂ ਤੇ ਸ਼ਹਿਰ ਵਾਸੀਆਂ ਦਾ ਜੋ ਫ਼ਤਵਾ ਹੋਵੇਗਾ ਉਹ ਸਾਨੂੰ ਸਾਰਿਆਂ ਨੂੰ ਮਨਜ਼ੂਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ 'ਚ ਹੋਇਆ ਸਟੂਡੈਂਟ ਕੌਂਸਲ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਕੋਟ ਈਸੇ ਖਾਂ ਵਾਰਡ 10 ਤੋਂ 'ਆਪ' ਉਮੀਦਵਾਰ ਸਚਿਨ ਧੀਰ ਨੇ ਕਰਵਾਈ ਨਾਮਜ਼ਦਗੀ
Ad Position 24
No active advertisement