ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ | ਪਾਠਾਂ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ¢ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਫਸਲ ਬਾੜੀ, ਨਗਰ ਖੇੜੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ¢ ਅੰਤ 'ਚ ਪ੍ਰਧਾਨ ਮਹਿੰਦਰ ਸਿੰਘ ਮਾਨ ਵਲੋਂ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ¢ ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਮਾ. ਸੁਖਦਰਸ਼ਨ ਸਿੰਘ, ਹਰਭਜਨ ਸਿੰਘ ਬਾਬਾ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਈਸ਼ਵਰ ਸਿੰਘ ਆੜ੍ਹਤੀਆ, ਜਗਤਾਰ ਸਿੰਘ ਸਾਗੂ, ਮਲਕੀਤ ਸਿੰਘ, ਬਾਈ ਦਰਸ਼ਨ ਸਿੰਘ, ਹਰਜੀਤ ਸਿੰਘ ਲਾਡੀ ਜੰਗ, ਮਿਸਤਰੀ ਅਵਤਾਰ ਸਿੰਘ, ਬਲਵੰਤ ਸਿੰਘ ਨੋਨੀ ਆਦਿ ਸੇਵਾਦਾਰ ਹਾਜ਼ਰ ਸਨ¢