ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਵੀ ਗਿੱਲ ਤੇ ਅਮਨਦੀਪ ਕੌਰ ਢੁੱਡੀਕੇ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਪ੍ਰਕਾਸ਼ ਸਿੰਘ ਬੁੱਟਰ

Ad Position 21
No active advertisement
ਅਜੀਤ ਡੈਸਕ 17-05-2026
ਕਿਸ਼ਨਪੁਰਾ ਕਲਾਂ, 16 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਸਰਬਸੰਮਤੀ ਨਾਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ¢ ਧਰਮਕੋਟ ਹਲਕੇ ਤੋਂ ਰਵਿੰਦਰਪਾਲ ਸਿੰਘ (ਰਵੀ ਗਿੱਲ) ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਅਤੇ ਬੀਬੀ ਅਮਨਦੀਪ ਕੌਰ ਢੁੱਡੀਕੇ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ¢ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬੁੱਟਰ ਨੇ ਦੋਵਾਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਪਾਰਟੀ ਨੇ ਲੋਕ ਹਿਤ ਵਿਚ ਕੰਮ ਕਰਨ ਵਾਲੇ ਆਗੂਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ¢ ਪ੍ਰਕਾਸ਼ ਸਿੰਘ ਬੁੱਟਰ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਧਰਮਕੋਟ ਹਲਕੇ ਵਿਚ ਪਹਿਲਾਂ ਹੀ ਵਿਕਾਸ ਕਾਰਜ ਚੱਲ ਰਹੇ ਹਨ¢ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਪਿੰਡਾਂ ਦੀਆਂ ਸੜਕਾਂ, ਗਲੀਆਂ-ਨਾਲੀਆਂ, ਸਾਫ਼ ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕੰਮ ਹੋਰ ਤੇਜ਼ੀ ਨਾਲ ਪੂਰੇ ਕੀਤੇ ਜਾਣਗੇ¢
Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਤਰਸੇਮ ਸਿੰਘ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ <br/> ਅਗਲੀ ਖ਼ਬਰ ਜਾਤ-ਪਾਤ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋਣ ਦਾ ਵੇਲਾ-ਬਾਪੂ ਤਰਸੇਮ ਸਿੰਘ
Ad Position 24
No active advertisement