ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਘਾ ਪੁਰਾਣਾ ਬੱਸ ਸਟੈਂਡ ਕੋਲ ਲੱਗਿਆ ਆਰ.ਓ. ਫਿਲਟਰ ਖਰਾਬ ਹੋਣ ਕਾਰਨ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 17-05-2026
ਬਾਘਾ ਪੁਰਾਣਾ, 16 ਮਈ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਵਿਚ ਬੱਸ ਸਟੈਂਡ ਅਤੇ ਨਗਰ ਕੌਂਸਲ ਦਫਤਰ ਦੇ ਕੋਲ ਲੱਗਿਆ ਆਰ.ਓ. ਫਿਲਟਰ ਪਿਛਲੇ ਕਈ ਦਿਨਾਂ ਤੋਂ ਖਰਾਬ ਪਿਆ ਹੋਇਆ ਹੈ ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਲਈ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ¢ ਇਹ ਆਰ.ਓ. ਫਿਲਟਰ ਸਥਾਨਕ ਲੋਕਾਂ, ਯਾਤਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਲਈ ਸਾਫ ਪਾਣੀ ਦਾ ਇਕ ਮਹੱਤਵਪੂਰਨ ਸਰੋਤ ਸੀ ਪਰ ਇਸ ਦੇ ਬੰਦ ਹੋਣ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ¢ ਲੋਕਾਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਪਾਣੀ ਦੀ ਲੋੜ ਵੱਧ ਜਾਂਦੀ ਹੈ ਪਰ ਆਰ.ਓ. ਫਿਲਟਰ ਦੇ ਖਰਾਬ ਹੋਣ ਨਾਲ ਉਨ੍ਹਾਂ ਨੂੰ ਦੂਰ-ਦੂਰ ਤੋਂ ਪਾਣੀ ਲਿਆਉਣਾ ਪੈ ਰਿਹਾ ਹੈ ਜਾਂ ਫਿਰ ਮਜਬੂਰਨ ਪੈਸੇ ਦੇ ਕੇ ਬੋਤਲ ਬੰਦ ਪਾਣੀ ਖਰੀਦਣਾ ਪੈ ਰਿਹਾ ਹੈ¢ ਖਾਸ ਕਰਕੇ ਬੱਸ ਸਟੈਂਡ 'ਤੇ ਆਉਣ ਵਾਲੇ ਯਾਤਰੀਆਂ ਨੂੰ ਇਸ ਸਮੱਸਿਆ ਦਾ ਵੱਡਾ ਸਾਹਮਣਾ ਕਰਨਾ ਪੈ ਰਿਹਾ ਹੈ¢ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਸਮੱਸਿਆ ਬਾਰੇ ਕਈ ਵਾਰ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਹੈ ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ¢ ਨਗਰ ਕੌਂਸਲ ਦਫਤਰ ਦੇ ਬਿਲਕੁਲ ਨੇੜੇ ਹੋਣ ਦੇ ਬਾਵਜੂਦ ਵੀ ਇਸ ਮਸਲੇ ਵੱਲ ਧਿਆਨ ਨਾ ਦਿੱਤਾ ਜਾਣਾ ਲੋਕਾਂ ਲਈ ਹੈਰਾਨੀ ਦੀ ਗੱਲ ਹੈ¢ ਸਥਾਨਕ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਵਧਦਾ ਜਾ ਰਿਹਾ ਹੈ ਕਿ ਜਨਤਕ ਸਹੂਲਤਾਂ ਦੀ ਦੇਖਭਾਲ ਵਿਚ ਲਾਪਰਵਾਹੀ ਕੀਤੀ ਜਾ ਰਹੀ ਹੈ¢ ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਆਰ.ਓ ਫਿਲਟਰ ਨੂੰ ਠੀਕ ਨਾ ਕੀਤਾ ਗਿਆ ਤਾਂ ਉਹ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ¢ ਲੋਕਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਆਰ.ਓ. ਫਿਲਟਰ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਸਾਫ ਪਾਣੀ ਦੀ ਸਹੂਲਤ ਮੁੜ
Ad Position 22
No active advertisement
ਪਿਛਲੀ ਖ਼ਬਰ ਐਮਰਜੈਂਸੀ ਮੈਡੀਕਲ ਅਫ਼ਸਰਾਂ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦਾ ਸਨਮਾਨ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement