ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਹਤ ਵਿਭਾਗ ਵਲੋਂ ਡੇਂਗੂ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 17-05-2026
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾਕਟਰ ਅਸ਼ੋਕ ਸਿੰਗਲਾ, ਡਾ. ਨਰੇਸ਼ ਆਮਲਾ ਜ਼ਿਲ੍ਹਾ ਐਪੀਡਿਮੋਲੋਜਿਸਟ ਅਤੇ ਡਾ. ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਢੁੱਡੀਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਡੇਂਗੂ ਡੇਅ ਬਾਬਾ ਰੋਡੂ ਸ਼ਾਹ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹੀਆਂ ਵਾਲਾ ਵਿਖੇ ਮਨਾਇਆ | ਇਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਬੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਡੇਂਗੂ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ, ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿਚ ਪੈਦਾ ਹੈ | ਇਸ ਤੋਂ ਬਚਣ ਲਈ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ | ਹਰਦੀਪ ਸਿੰਘ ਨੇ ਬੱਚਿਆਂ ਨੂੰ ਬਰਸਾਤੀ ਮੌਸਮ ਵਿਚ ਡਾਇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ | ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਹੋਣ ਤੇ ਨੇੜਲੇ ਸਿਹਤ ਕੇਂਦਰ ਤੇ ਜਾ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਿਹਤ ਵਿਭਾਗ ਦੇ ਨਵਦੀਪ ਕੌਰ, ਕਰਮਜੀਤ ਸਿੰਘ, ਬਲਜੀਤ ਕੌਰ ਆਸ਼ਾ ਵਰਕਰ, ਮਨਦੀਪ ਕੌਰ ਆਸ਼ਾ ਵਰਕਰ ਤੇ ਸਕੂਲ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਪੰਜਾਬ ਗਵਰਨਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਜਾਗਰਣ ਸੱਦਾ ਪੱਤਰ ਭੇਟ
Ad Position 24
No active advertisement