ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ ਕੀਤਾ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੀਲਮ ਅਰੋੜਾ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਰਤਾਜ ਸਿੰਘ ਚਾਹਲ, ਮੋਗਾ ਦੇ ਸਾਰੇ ਜੁਡੀਸ਼ੀਅਲ ਅਫ਼ਸਰ, ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਅਤੇ ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸੰਦੀਪ ਅਰੋੜਾ, ਸੀਨੀਅਰ ਵਕੀਲ ਸਾਹਿਬਾਨਾਂ ਅਤੇ ਬਾਰ ਦੇ ਮੈਂਬਰ ਸਾਹਿਬਾਨਾਂ ਨੇ ਮੋਗਾ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਹਾਈਕੋਰਟ ਦੇ ਮਾਣਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ ਮੋਗਾ ਅੰਦਰ ਜੋ ਅੱਜ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ ਕੀਤਾ ਗਿਆ ਹੈ, ਇਸ ਨਾਲ ਸੰਵੇਦਨਸ਼ੀਲ ਗਵਾਹਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਅਤੇ ਇਸ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸੰਵੇਦਨਸ਼ੀਲ ਕੇਂਦਰ ਗਵਾਹਾਂ ਨੂੰ ਅਪਰਾਧਿਕ ਕਾਰਵਾਈਆਂ ਵਿਚ ਗਵਾਹੀ ਦੇਣ ਲਈ ਇਕ ਸੁਰੱਖਿਅਤ, ਸੂਖਮ ਅਤੇ ਰੁਕਾਵਟ ਮੁਕਤ ਵਾਤਾਵਰਨ ਪ੍ਰਦਾਨ ਕਰਦੇ ਹਨ | ਇਸ ਮੌਕੇ ਅਮਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਮੁਨੀਸ਼ ਅਰੋੜਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼ਿਵ ਮੋਹਨ ਗਰਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰਾਵੀ ਇੰਦਰ ਕੌਰ ਸੰਧੂ ਪਿ੍ੰਸੀਪਲ ਜੱਜ ਫੈਮਲੀ ਕੋਰਟ, ਪੁਸ਼ਪਾ ਰਾਣੀ ਸਿਵਲ ਜੱਜ ਸੀਨੀਅਰ ਡਵੀਜ਼ਨ, ਮੈਡਮ ਮਮਤਾ ਕੱਕੜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸਿਮਰਨ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਇਤੂ ਸੋਢੀ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਇਨਸਾਨ, ਲਵਲੀਨ ਸੰਧੂ, ਆਸ਼ਿਮਾ ਸ਼ਰਮਾ, ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ, ਮਿਸ ਪਾਰਿਕਾ ਸਾਰੇ ਸਿਵਲ ਜੱਜ ਜੂਨੀਅਰ ਡਵੀਜ਼ਨ, ਵਕੀਲ ਸਾਹਿਬਾਨ, ਮੋਗਾ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ |