21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੀ 'ਸੇਵਾ ਮੁਕਤੀ' 'ਤੇ ਕਰਵਾਇਆ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 19-05-2026
ਧਰਮਕੋਟ, 18 ਮਈ (ਪਰਮਜੀਤ ਸਿੰਘ)-ਪਿੰਡ ਸ਼ੇਰੇਵਾਲਾ ਦੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਗੁਰੂ ਘਰ ਦੇ ਵਜ਼ੀਰ ਲਈ ਵੱਡਾ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਗੁਰੂ ਘਰ ਵਿਚ ਗੁਰੂ ਕੇ ਵਜ਼ੀਰ ਵਜੋਂ ਡਿਊਟੀ ਨਿਭਾ ਰਹੇ ਬਾਬਾ ਜੋਗਿੰਦਰ ਸਿੰਘ ਦੀ 'ਸੇਵਾ ਮੁਕਤੀ' ਉੱਪਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਤਹਿਤ ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ, ਉੱਥੇ ਹੀ ਬਾਬਾ ਨਰਿੰਦਰ ਸਿੰਘ ਢੋਲੇਵਾਲ ਵਾਲਿਆਂ ਵਲੋਂ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗ੍ਰੰਥੀ ਸਿੰਘ ਦੇ ਜੀਵਨ ਉੱਪਰ ਪੰਛੀ ਝਾਤ ਪਾਉਂਦਿਆਂ ਗ੍ਰੰਥੀ ਸਿੰਘਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਸੰਖੇਪ ਜਾਣਕਾਰੀ ਸਾਂਝੀ ਕੀਤੀ ਗਈ | ਉਪਰੰਤ ਗੁਰੂ ਘਰ ਦੇ ਵਜ਼ੀਰ ਬਾਬਾ ਜੋਗਿੰਦਰ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਧੀਆਂ ਦਾ ਵੀ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਖ਼ਾਲਸਾ ਮੁੱਖ ਪ੍ਰਚਾਰਕ ਭਾਰਤੀ ਕਿਸਾਨੀ ਯੂਨੀਅਨ (ਖੋਸਾ) ਨੇ ਕਿਹਾ ਕਿ ਬਾਬਾ ਜੋਗਿੰਦਰ ਸਿੰਘ ਬਹੁਤ ਹੀ ਨਰਮ ਦਿਲ ਅਤੇ ਅਗਾਂਹ ਵਧੂ ਸੋਚ ਵਾਲੇ ਗ੍ਰੰਥੀ ਸਿੰਘ ਹਨ | ਇਸ ਮੌਕੇ ਜਿੱਥੇ ਸੇਵਾ ਮੁਕਤੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਲੱਖ ਰੁਪਏ ਨਗਦ ਰਾਸ਼ੀ ਬਾਬਾ ਜੋਗਿੰਦਰ ਸਿੰਘ ਨੂੰ ਭੇਟ ਕੀਤੀ ਗਈ ਉੱਥੇ ਹੀ ਪਿੰਡ ਵਾਸੀਆਂ ਵਲੋਂ ਵੀ ਵੱਡੀ ਗਿਣਤੀ ਵਿਚ ਬਾਬਾ ਜੀ ਦਾ ਸਨਮਾਨ ਕੀਤਾ ਗਿਆ | ਬਾਬਾ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਗੁਰੂ ਘਰ ਦੀ ਸੇਵਾ ਲਈ 21000 ਰੁਪਏ ਪ੍ਰਬੰਧਕ ਕਮੇਟੀ ਨੂੰ (ਬਾਕੀ ਸਫਾ 6 'ਤੇ)
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਦੀ 5 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਬਦਲੇਗੀ ਕਾਇਆ ਕਲਪ-ਪ੍ਰਧਾਨ ਟੀਟੂ ਬਰਾੜ ਅਗਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਪੀ.ਟੀ.ਐਮ. ਦਾ ਸ਼ਾਨਦਾਰ ਸਮਾਪਤੀ ਸਮਾਰੋਹ ਅਤੇ ਪ੍ਰੇਰਨਾਦਾਇਕ ਪੁਸਤਕ ਮੇਲਾ <br/>
Ad Position 24