21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪ੍ਰਧਾਨ ਮੰਤਰੀ ਯੋਜਨਾ ਤਹਿਤ ਹੋਣ ਵਾਲੀਆਂ ਸੜਕਾਂ ਜਲਦ ਮੁਕੰਮਲ ਕੀਤੀਆਂ ਜਾਣ-ਭੁਪਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਚੋਂ ਖ਼ਬਰਾਂ ਆ ਰਹੀਆਂ ਹਨ ਤੇ ਆਮ ਲੋਕ ਬੈਂਕਾਂ ਵਿਚੋਂ ਪੈਸੇ ਕਢਵਾਉਣ ਜਾ ਰਹੇ ਹਨ ਪਰ ਬੈਂਕਾਂ ਚੋਂ ਪੂਰੇ ਪੈਸੇ ਨਾ ਮਿਲਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਇਸ ਲਈ ਕੇਂਦਰ ਸਰਕਾਰ ਨੂੰ ਇਸ ਤੇ ਜਲਦ ਤੋਂ ਜਲਦ ਨੋਟਿਸ ਲੈ ਕੇ ਸਥਿਤੀ ਸਪਸ਼ਟ ਕਰ ਦੇਣੀ ਚਾਹੀਦੀ ਹੈ ਤਾਂ ਜੋ ਲੋਕ ਆਪਣਾ ਰੁਟੀਨ ਮੁਤਾਬਿਕ ਲੈਣ ਦੇਣ ਹੋ ਸਕੇ ਅਤੇ ਜੀਵਨ ਬਸਰ ਕਰਨ ਵਿਚ ਬੇਫ਼ਿਕਰੀ ਨਾਲ ਜ਼ਿੰਦਗੀ ਜੀ ਸਕਣ ਕਿਉਂਕਿ ਇਹੋ ਜਿਹੀ ਦੋਚਿੱਤੀ ਵਿਚ ਲੋਕਾਂ ਨੂੰ ਆਪਣੇ ਥੋੜੇ ਪੈਸਿਆਂ ਲਈ ਵੀ ਚਿੰਤਾ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਯੋਜਨਾਵਾਂ ਦੇ ਤਹਿਤ ਸੜਕਾਂ ਬਣ ਰਹੀਆਂ ਹਨ ਉਹ ਕਈ ਬਲਾਕਾਂ ਵਿਚ ਸੜਕਾਂ ਅੱਧ ਅਧੂਰੀਆਂ ਪਈਆਂ ਹਨ ਡਗਰੂ ਤੋਂ ਤਲਵੰਡੀ ਭਾਈ ਤੱਕ ਸੜਕ ਅਧੂਰੀ ਬਿਲਕੁਲ ਅਧੂਰੀ ਪਈ ਹੈ, ਪ੍ਰਧਾਨ ਮੰਤਰੀ ਯੋਜਨਾ ਤਹਿਤ ਸੜਕਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਉਣ ਜਾਣ ਵਿਚ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਅਨੁਸ਼ਾਸਨੀ ਕਮੇਟੀ ਮੈਂਬਰ ਸਾਬਕਾ ਸਰਪੰਚ ਇਕਬਾਲ ਸਿੰਘ ਗਲੋਟੀ, ਸੂਬਾ ਆਗੂ ਹਰਨੇਕ ਸਿੰਘ ਫ਼ਤਿਹਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ, ਆਗੂ ਸੁਖਚੈਨ ਸਿੰਘ ਬਰਾੜ ਕੰਨੀਆਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮੋਦੀ ਖਾਨਾ ਦਾ ਹੋਇਆ 267ਵਾਂ ਰਾਸ਼ਨ ਵੰਡ ਸਮਾਗਮ ਅਗਲੀ ਖ਼ਬਰ ਬਾਘਾ ਪੁਰਾਣਾ ਦੀ 5 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਬਦਲੇਗੀ ਕਾਇਆ ਕਲਪ-ਪ੍ਰਧਾਨ ਟੀਟੂ ਬਰਾੜ
Ad Position 24