21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰੂ ਨਾਨਕ ਮੋਦੀ ਖਾਨਾ ਦਾ ਹੋਇਆ 267ਵਾਂ ਰਾਸ਼ਨ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖਾਨਾ ਜੋ ਸਮਾਜਿਕ ਤੇ ਧਾਰਮਿਕ ਕੰਮਾਂ ਕਰਕੇ ਇਕ ਕਰਕੇ ਜਾਣੀ ਜਾਂਦੀ ਹੈ ਅਤੇ ਇਸ ਸੰਸਥਾ ਦਾ ਸਭ ਤੋਂ ਵੱਡਾ ਉਦਮ ਇਹ ਹੈ ਕਿ ਸੰਸਥਾ ਪਿਛਲੇ ਵੀਹ ਵਰਿ੍ਹਆਂ ਤੋਂ ਕੋਈ ਸੱਤਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਉਂਦੀ ਆ ਰਹੀ ਹੈ | ਇਸ ਵਾਰ ਸੰਸਥਾ ਦਾ 267ਵਾਂ ਰਾਸ਼ਨ ਵੰਡ ਸਮਾਗਮ ਪੂਰੀ ਤਰ੍ਹਾਂ ਸਫਲ ਹੋਇਆ | ਧਾਰਮਿਕ ਰਵਾਇਤ ਅਨੁਸਾਰ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜਾਪ ਕੀਤੇ ਗਏ ਉਪਰੰਤ ਕੀਰਤਨ ਕੀਤਾ ਗਿਆ ਅਤੇ ਅਰਦਾਸ ਬੇਨਤੀ ਤੋਂ ਬਾਅਦ ਰਾਸ਼ਨ ਤਕਸੀਮ ਹੋਇਆ | ਰਾਸ਼ਨ ਵੰਡਣ ਦੀ ਰਸਮ ਬਾਬਾ ਕੁਲਦੀਪ ਸਿੰਘ ਸੇਖਾ ਅਤੇ ਮੌਲਵੀ ਮੁਹੰਮਦ ਰਮਜ਼ਾਨ ਨੇ ਸਾਂਝੇ ਤੌਰ ਤੇ ਕੀਤੀ | ਇਸ ਮੌਕੇ ਬਾਬਾ ਕੁਲਦੀਪ ਸਿੰਘ ਸੇਖਾ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਮੋਦੀ ਖਾਨਾ ਸੰਸਥਾ ਵਲੋਂ ਜੋ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ, ਉਹ ਇਕ ਮਹਾਨ ਕਾਰਜ ਹੈ ਅਤੇ ਅੱਜ ਦੇ ਮੌਜੂਦਾ ਦੌਰ ਵਿਚ ਅਜਿਹੇ ਮਾਨਵਤਾ ਭਰੇ ਕਾਰਜਾਂ ਦੀ ਬੇਹੱਦ ਲੋੜ ਹੈ | ਉਨ੍ਹਾਂ ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਆਈਆਂ ਸੰਗਤਾਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਕਾਰਜ ਕਰਦੀ ਹੈ ਅਤੇ ਉਨ੍ਹਾਂ ਦੇ ਸਹਿਯੋਗ ਸਦਕਾ ਇਹ ਕਾਰਜ ਨਿਰੰਤਰ ਜਾਰੀ ਰਹੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਮਾਲਵਾ, ਰਾਜੂ ਮਹੇਸ਼ਰੀ, ਸੁਰੇਸ਼ ਅਰੋੜਾ, ਅਮਰਜੀਤ ਸਿੰਘ ਗਿੱਲ, ਜਸਵੰਤ ਸਿੰਘ, ਹਰਦੇਵ ਸਿੰਘ ਚਾਨਾ, ਸੁਮਿੱਤਰ ਸਿੰਘ ਨੈਸਲੇ, ਗੁਰਚਰਨ ਸਿੰਘ ਹੀਰੋ ਹਾਂਡਾ, ਬਲਦੇਵ ਸਿੰਘ ਸ਼ੇਰੇ ਪੰਜਾਬ ਕਲਾਥ ਹਾਊਸ, ਗੁਰਚਰਨ ਸਿੰਘ ਚਾਨਾ, ਹਰਭਜਨ ਸਿੰਘ ਸੱਗੂ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਬਲਵੀਰ ਸਿੰਘ ਰਾਮੂਵਾਲੀਆ, ਜਸਪਾਲ ਸਿੰਘ ਜੱਸਾ, ਖੇਮ ਸਿੰਘ, ਇੰਦਰਜੀਤ ਸਿੰਘ ਲੱਡੂ ਅਤੇ ਗੁਰਵਿੰਦਰ ਸਿੰਘ ਗੰੁਨੰ੍ਹੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਮੱਲ੍ਹੀਆਂ ਦੀ ਅਨਾਜ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਯੋਜਨਾ ਤਹਿਤ ਹੋਣ ਵਾਲੀਆਂ ਸੜਕਾਂ ਜਲਦ ਮੁਕੰਮਲ ਕੀਤੀਆਂ ਜਾਣ-ਭੁਪਿੰਦਰ ਸਿੰਘ
Ad Position 24