21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਪੈਸ਼ਲ ਇੰਟੈਸਿਵ ਰਿਵੀਜ਼ਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਸ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਇਸ ਸਬੰਧੀ ਜ਼ਿਲ੍ਹਾ ਮੋਗਾ ਦੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ 7 ਲੱਖ 56 ਹਜ਼ਾਰ 373 ਵੋਟਰਾਂ ਵਿਚੋਂ 6 ਲੱਖ 63 ਹਜ਼ਾਰ 331 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.70 ਫ਼ੀਸਦੀ ਬਣਦੀ ਹੈ | ਡਿਪਟੀ ਕਮਿਸ਼ਨਰ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ 'ਤੇ ਰਾਜਨੀਤਕ ਪਾਰਟੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਸੇ ਲੜੀ ਤਹਿਤ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦਿੱਤੀ ਜਾਵੇਗੀ | ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਐਸ.ਆਈ.ਆਰ. ਦਾ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ ਘਰ ਜਾ ਕੇ ਵੋਟਰਾਂ ਨੂੰ ਫਾਰਮ ਵੰਡਣਗੇ | ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਗਣਨਾ ਫਾਰਮ ਭਰਨੇ ਜ਼ਰੂਰੀ ਹੋਣਗੇ | ਬੀ.ਐਲ.ਓ. ਘਰ-ਘਰ ਜਾ ਕੇ ਦੋ ਪੜਤਾਂ ਵਿਚ ਗਣਨਾ ਫਾਰਮ ਦੇਣਗੇ ਅਤੇ ਵੋਟਰਾਂ ਦੀ ਇਹ ਫਾਰਮ ਭਰਨ ਵਿਚ ਮਦਦ ਕਰਨਗੇ | ਇਨ੍ਹਾਂ ਫਾਰਮਾਂ ਵਿਚੋਂ ਇਕ ਫਾਰਮ ਵੋਟਰ ਨੂੰ ਬੀ.ਐਲ.ਓ. ਦੁਆਰਾ ਰਸੀਵਿੰਗ ਦੇ ਕੇ ਵਾਪਸ ਕਰ ਦਿੱਤਾ ਜਾਵੇਗਾ ਅਤੇ ਦੂਸਰਾ ਫਾਰਮ ਈ.ਆਰ.ਓ. ਦਫ਼ਤਰ ਵਿਚ ਜਮਾਂ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਜੇਕਰ ਕੋਈ ਵਿਅਕਤੀ ਘਰ ਵਿਚ ਨਹੀਂ ਮਿਲਦਾ ਤਾਂ ਬੀ.ਐਲ.ਓ. ਉਨ੍ਹਾਂ ਦੇ ਬੰਦ ਘਰ ਦੇ ਦਰਵਾਜ਼ੇ ਥੱਲੇ ਵੀ ਇਹ ਫਾਰਮ ਛੱਡ ਕੇ ਆਵੇਗਾ ਅਤੇ ਫਾਰਮ ਮੁੜ ਪ੍ਰਾਪਤ ਕਰਨ ਲਈ ਬੀ.ਐਲ.ਓ. ਇਸ ਪੂਰੇ ਇਕ ਮਹੀਨੇ ਵਿਚ ਤਿੰਨ ਵਾਰ ਉਨ੍ਹਾਂ ਦੇ ਘਰ ਜਾ ਕੇ ਫਾਰਮ ਪ੍ਰਾਪਤ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਸਕੂਲ ਵਿਖੇ ਚੰਗੀ ਸਿਹਤ ਅਤੇ ਸਫ਼ਾਈ ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਆਨਲਾਈਨ ਡਰੱਗ ਵਪਾਰ ਨੂੰ ਲੈ ਕੇ ਰੋਸ ਵਜੋਂ ਭਲਕੇ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ <br/>
Ad Position 24