21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ-ਵਿਦਿਆਰਥੀਆਂ ਨੇ ਮੈਰਿਟ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 19-05-2026
ਬਾਘਾ ਪੁਰਾਣਾ, 18 ਮਈ (ਟਿੰਕੂ ਕਾਠਪਾਲ)-ਪੰਜਾਬ ਕਾਨਵੈਂਟ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਕਲਾਸ ਦਾ ਸੀ.ਬੀ.ਐਸ.ਈ. ਬੋਰਡ ਦਾ ਨਤੀਜਾ ਇਸ ਸਾਲ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ | ''ਚਮਕਦੇ ਸਿਤਾਰੇ ਅਸਮਾਨ ਵਿਚ ਨਹੀਂ ਬਣਦੇ, ਉਹ ਜਮਾਤਾਂ ਵਿਚ ਬੈਠ ਕੇ ਮਿਹਨਤ ਨਾਲ ਤਿਆਰ ਹੁੰਦੇ ਹਨ'' ਵਾਲੀ ਕਹਾਵਤ ਨੂੰ ਸਕੂਲ ਦੇ ਵਿਦਿਆਰਥੀਆਂ ਨੇ ਸੱਚ ਕਰ ਦਿਖਾਇਆ ਹੈ | ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਚ ਅੰਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ | ਸਕੂਲ ਪ੍ਰਬੰਧਕਾਂ ਲਈ ਇਹ ਮਾਣ ਦੀ ਗੱਲ ਹੈ ਕਿ ਦਸਵੀਂ ਕਲਾਸ ਦੇ 46 ਅਤੇ ਬਾਰ੍ਹਵੀਂ ਕਲਾਸ ਦੇ 47 ਵਿਦਿਆਰਥੀ ਮੈਰਿਟ ਵਿਚ ਸ਼ਾਮਲ ਹੋਏ ਹਨ | ਇਸ ਖ਼ੁਸ਼ੀ ਦੇ ਮੌਕੇ ਸਕੂਲ ਵਿਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਬਾਘਾ ਪੁਰਾਣਾ ਦੇ ਐਸ.ਐਚ.ਓ. ਜਨਕ ਰਾਜ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨਾਲ ਹੀ ਜੀਵਨ ਵਿਚ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ | ਪਿ੍ੰਸੀਪਲ ਮੈਡਮ ਨੀਲਮਾ ਅਰੋੜਾ, ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਆਰ.ਕੇ. ਗੁਪਤਾ, ਡਾਇਰੈਕਟਰ ਅਜੇਪਾਲ ਸਿੰਘ, ਵਾਈਸ ਚੇਅਰਮੈਨ ਰਮਨ ਮਿੱਤਲ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਮੈਡਮ ਰਚਨਾ ਮਿੱਤਲ ਅਤੇ ਡਾਇਰੈਕਟਰ ਰਜਨੀਸ਼ ਕੌਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਦੇ ਨਾਲ ਹੀ ਉੱਚ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਨਤੀਜਿਆਂ ਅਨੁਸਾਰ ਦਸਵੀਂ ਕਲਾਸ ਵਿਚ ਹਰਸਿਮਰਨ ਕੌਰ ਨੇ 98.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਜੈਸਮੀਨ ਕੌਰ ਨੇ 96.8 ਫ਼ੀਸਦੀ ਨਾਲ ਦੂਜਾ ਅਤੇ ਗੁਰਸਿਮਰਨ ਕੌਰ ਨੇ 96.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਬਾਰ੍ਹਵੀਂ ਕਲਾਸ ਦੇ ਕਾਮਰਸ ਸਟਰੀਮ ਵਿਚ ਰਮਨਜੀਤ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਜਗਰੂਪ ਸਿੰਘ ਬਰਾੜ ਨੇ 95.2 ਫ਼ੀਸਦੀ ਨਾਲ ਦੂਜਾ ਅਤੇ ਕਰਨਦੀਪ ਕੁਮਾਰ ਨੇ 94 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ ਅਨੰਨਿਆ ਨੇ 92.2 ਫ਼ੀਸਦੀ ਅੰਕ ਲੈ ਕੇ ਪਹਿਲਾ, ਅਰਸ਼ਪ੍ਰੀਤ ਕੌਰ ਨੇ 91.2 ਫ਼ੀਸਦੀ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਦਿਉਲ ਨੇ 90.2ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ ਵਿਚ ਜੈਸਮੀਨ ਕੌਰ ਨੇ 98 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮੋਗਾ ਜ਼ਿਲੇ੍ਹ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਮੁਸਕਾਨਪ੍ਰੀਤ ਕੌਰ ਨੇ 93 ਫ਼ੀਸਦੀ ਨਾਲ ਦੂਜਾ ਅਤੇ ਅਨੁਰਾਗ ਬੇਰੀ ਨੇ 90.4 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਸਟਰੀਮ ਵਿਚ ਅਰਸ਼ਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੀ.ਐ ੱਡ. ਕਾਲਜ ਢੁੱਡੀਕੇ ਦੇ ਐਮ.ਐ ੱਡ. ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਪਤਾ ਨੇ ਐਸ.ਐਸ.ਪੀ. ਚਾਹਲ ਨੂੰ ਸਨਮਾਨਿਤ ਕੀਤਾ
Ad Position 24