21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੇਵਾ ਮੁਕਤ ਨਾਇਕ ਸੁਖਦੇਵ ਸਿੰਘ ਸੁਖਾਨੰਦ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 19-05-2026
ਠੱਠੀ ਭਾਈ, 18 ਮਈ (ਜਗਰੂਪ ਸਿੰਘ ਮਠਾੜੂ)- ਪਿੰਡ ਸੁਖਾਨੰਦ ਦੇ ਵਸਨੀਕ ਅਤੇ ਭਾਰਤੀ ਫ਼ੌਜ ਦੇ ਸੇਵਾ ਮੁਕਤ ਨਾਇਕ ਸੁਖਦੇਵ ਸਿੰਘ ਸੁਖਾਨੰਦ ਦੀ ਅੰਤਿਮ ਯਾਤਰਾ ਦੌਰਾਨ ਇਲਾਕੇ ਵਿਚ ਗ਼ਮਗੀਨ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਪਿੰਡ ਸੁਖਾਨੰਦ ਦੇ ਸਾਬਕਾ ਸੈਨਿਕਾਂ ਅਤੇ ਸਟੇਸ਼ਨ ਹੈੱਡਕੁਆਟਰ ਮੋਗਾ ਦੀ ਟੀਮ ਵਲੋਂ ਮਿ੍ਤਕ ਫ਼ੌਜੀ ਜਵਾਨ ਨੂੰ ਭਾਵੁਕ ਸ਼ਰਧਾਂਜਲੀ ਭੇਟ ਕੀਤੀ ਗਈ | ਸਟੇਸ਼ਨ ਹੈੱਡਕੁਆਟਰ ਮੋਗਾ ਦੀ ਟੀਮ ਵਲੋਂ ਸੂਬੇਦਾਰ ਲੀਲਾ ਰਾਮ ਅਤੇ ਹੌਲਦਾਰ ਮਹਾਂ ਸਿੰਘ ਨੇ ਨਾਇਕ ਸੁਖਦੇਵ ਸਿੰਘ ਦੀ ਮਿ੍ਤਕ ਦੇਹ ਉੱਪਰ ਫ਼ੁੱਲ ਮਾਲਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ | ਇਸ ਦੌਰਾਨ ਸਾਬਕਾ ਸੈਨਿਕ ਸੂਬੇਦਾਰ ਬਲਦੇਵ ਸਿੰਘ ਸੁਖਾਨੰਦ ਨੇ ਕਿਹਾ ਕਿ ਨਾਇਕ ਸੁਖਦੇਵ ਸਿੰਘ ਨੇ ਫ਼ੌਜ ਵਿਚ ਰਹਿੰਦਿਆਂ ਇਮਾਨਦਾਰੀ ਅਤੇ ਦੇਸ਼ ਭਗਤੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਉਹ ਹਮੇਸ਼ਾ ਹੀ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਰਹਿਣਗੇ | ਅੰਤਿਮ ਯਾਤਰਾ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੂਬੇਦਾਰ ਬਲਦੇਵ ਸਿੰਘ ਸੁਖਾਨੰਦ, ਬਾਬੂ ਸਿੰਘ, ਤੇਜਾ ਸਿੰਘ, ਗਿੰਦਰ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਜਗਤਾਰ ਸਿੰਘ, ਸੁਖਮੰਦਰ ਸਿੰਘ, ਸੂਬੇਦਾਰ ਅਰਾਜ ਸਿੰਘ ਆਦਿ ਨਗਰ ਅਤੇ ਇਲਾਕੇ ਦੇ ਵੱਡੀ ਗਿਣਤੀ ਸਾਬਕਾ ਫ਼ੌਜੀਆਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਉਨ੍ਹਾਂ ਦੇ ਪੁੱਤਰਾਂ ਅਰਸ਼ਦੀਪ ਸਿੰਘ ਅਤੇ ਸੋਨੂੰ ਨਾਲ ਦੁੱਖ ਪ੍ਰਗਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਨੇ ਸਿਆਸੀ ਆਧਾਰ 'ਤੇ ਕੀਤੀ ਬਦਲੀ ਰੱਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਬੀ.ਐ ੱਡ. ਕਾਲਜ ਢੁੱਡੀਕੇ ਦੇ ਐਮ.ਐ ੱਡ. ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
Ad Position 24