21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ 'ਚ ਇਨਵੈਸਟੀਚਰ ਸਮਾਗਮ

Ad Position 21
No active advertisement
ਅਜੀਤ ਡੈਸਕ 19-05-2026
ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਸੈਸ਼ਨ 2026-27 ਲਈ ਇਨਵੈਸਟੀਚਰ ਸਮਾਗਮ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਗੌਰਵਮਈ ਮਾਹੌਲ ਵਿਚ ਆਯੋਜਿਤ ਕੀਤਾ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗੁਣਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਪ੍ਰਭੂ ਦੀ ਅਰਾਧਨਾ ਨਾਲ ਹੋਈ, ਜਿਸ ਨਾਲ ਪੂਰਾ ਮਾਹੌਲ ਅਧਿਆਤਮਿਕਤਾ ਅਤੇ ਅਨੁਸ਼ਾਸਨ ਨਾਲ ਭਰ ਗਿਆ | ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸਾਂ 'ਚ ਵੰਡਿਆਂ ਗਿਆ | ਹਰ ਹਾਊਸ ਵਿਚੋਂ ਯੋਗ ਅਤੇ ਹੋਣਹਾਰ ਵਿਦਿਆਰਥੀਆਂ ਦੀ ਚੋਣ ਕਰਕੇ ਹਾਊਸ ਕੈਪਟਨ ਅਤੇ ਡਿਪਟੀ ਹਾਊਸ ਕੈਪਟਨ ਨਿਯੁਕਤ ਕੀਤੇ ਗਏ | ਇਸ ਮੌਕੇ ਹੈੱਡ ਬੁਆਏ, ਹੈੱਡ ਗਰਲ ਅਤੇ ਪ੍ਰੀਫੈਕਟ ਦੀ ਵੀ ਚੋਣ ਕੀਤੀ ਗਈ ਅਤੇ ਹਰ ਜਮਾਤ ਵਿਚੋਂ ਬੱਚਿਆਂ ਨੂੰ ਮਾਨੀਟਰ ਤੇ ਡਿਪਟੀ ਮਾਨੀਟਰ ਦੇ ਅਹੁਦੇ ਦਿੰਦਿਆਂ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਅਧਿਆਪਕਾਂ ਨੂੰ ਵੀ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਹਾਊਸ ਮਾਸਟਰ, ਡਿਪਟੀ ਹਾਊਸ ਮਾਸਟਰ, ਰਿਸੈਪਸ਼ਨਿਸਟ, ਕਲਰਕ ਅਤੇ ਹਾਊਸ ਕੋਆਰਡੀਨੇਟਰ, ਇਗਜ਼ਾਮੀਨੇਸ਼ਨ ਕੋਆਰਡੀਨੇਟਰ ਆਦਿ ਅਹੁਦਿਆਂ ਲਈ ਬੈਚ ਪ੍ਰਦਾਨ ਕੀਤੇ ਗਏ | ਸੈਸ਼ਨ 2025-26 ਦੀ ਬੈੱਸਟ ਹਾਊਸ ਟਰਾਫ਼ੀ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੂੰ ਪ੍ਰਦਾਨ ਕੀਤੀ ਗਈ | ਅਧਿਆਪਕਾਂ ਵਲੋਂ ਨਿਯੁਕਤ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ ਅਤੇ ਉਨ੍ਹਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਸੁਖਬੀਰ ਸਿੰਘ ਬਰਾੜ ਨੇ ਨਿਯੁਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੀਡਰਸ਼ਿਪ ਜੀਵਨ ਦਾ ਇਕ ਮਹੱਤਵਪੂਰਨ ਗੁਣ ਹੈ, ਜੋ ਮਨੁੱਖ ਨੂੰ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਸੇਵਾ ਭਾਵਨਾ ਵਾਲਾ ਬਣਾਉਂਦਾ ਹੈ |18ਮੋਗਾ15
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਨੇ ਸ੍ਰੀ ਨਗਰ ਵੈਲੀ 'ਚ ਹੋਈ ਡਿਸਟਿ੍ਕਟ ਕਾਨਫ਼ਰੰਸ 'ਚ ਲਿਆ ਹਿੱਸਾ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਨੇ ਸਿਆਸੀ ਆਧਾਰ 'ਤੇ ਕੀਤੀ ਬਦਲੀ ਰੱਦ ਕਰਨ ਦੀ ਕੀਤੀ ਮੰਗ
Ad Position 24