21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਿਸਾਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭਾਕਿਯੂ (ਏਕਤਾ) ਉਗਰਾਹਾਂ ਵਲੋਂ ਮੋਦੀ ਸਰਕਾਰ ਤੇ ਪੰਜਾਬ ਰਾਜਪਾਲ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 19-05-2026
ਕਿਸ਼ਨਪੁਰਾ ਕਲਾਂ, 18 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਹਾਲੀ ਵਿਖੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿਚ ਪੰਜਾਬ ਦੀ ਸਥਾਈ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿਚ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ, ਜਲ ਤੋਪਾਂ ਅਤੇ ਅੱਥਰੂ ਗੈਸ ਦੇ ਹਮਲੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਭਿੰਡਰ ਖ਼ੁਰਦ ਵਿਖੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਖ਼ਿਲਾਫ਼ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਹੱਥਾਂ ਵਿੱਚ ਝੰਡੇ ਅਤੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਗ਼ੁੱਸਾ ਜ਼ਾਹਿਰ ਕੀਤਾ | ਇਸ ਮੌਕੇ ਪ੍ਰਦੀਪ ਸਿੰਘ, ਜਗਵੀਰ ਸਿੰਘ, ਜਗਰੂਪ ਸਿੰਘ, ਜਗਦੇਵ ਸਿੰਘ, ਹਰਮੀਤ ਸਿੰਘ, ਰਵੀ ਸਿੰਘ, ਜੰਗੀਰ ਸਿੰਘ, ਬਲਵਿੰਦਰ ਸਿੰਘ, ਮਸਤਾਨ ਸਿੰਘ, ਦਰਸ਼ਨ ਸਿੰਘ, ਦਲਵਾਰਾ ਸਿੰਘ, ਮੰਦਰ ਸਿੰਘ, ਦਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਰਾ ਲੋਹਮਣੀ ਦੀ ਮੀਟਿੰਗ ਦੌਰਾਨ 73ਵਾਂ ਅੰਕ ਰਿਲੀਜ਼ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' ਸੰਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟ...
Ad Position 24