21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗਰਮੀਆਂ 'ਚ ਪੰਛੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਜ਼ਰੂਰ ਕਰੋ-ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ

Ad Position 21
No active advertisement
ਅਜੀਤ ਡੈਸਕ 19-05-2026
ਸਮਾਲਸਰ, 18 ਮਈ (ਗੁਰਜੰਟ ਕਲਸੀ ਲੰਡੇ)-ਗਰਮੀ ਪੂਰੇ ਜ਼ੋਰਾਂ 'ਤੇ ਹੈ ਇਸ ਲਈ ਪੰਛੀਆਂ ਜਾਨਵਰਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਜ਼ਰੂਰ ਕਰੋ | ਇਹ ਪ੍ਰਗਟਾਵਾ ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲਿਆਂ ਨੇ ਇੱਥੇ ਨਹਿਰੋਂ ਪਾਰ ਬਣੇ ਮਾਲਵੇ ਦੇ ਵਿਲੱਖਣ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਪਾਤਸ਼ਾਹੀ ਅੱਠਵੀਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਵਿਖੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੰਛੀ ਵੀ ਸਾਡੇ ਬ੍ਰਹਿਮੰਡ ਦੇ ਜੀਵ ਹਨ ਅਤੇ ਕੁਦਰਤ ਦੇ ਬਹੁਤ ਨੇੜੇ ਹਨ | ਗਰਮੀ ਕਾਰਨ ਪੰਛੀਆਂ ਨੂੰ ਪਿਆਸ ਬਹੁਤ ਲੱਗਦੀ ਹੈ ਤੇ ਤੁਹਾਨੂੰ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਕਈ ਥਾਵਾਂ 'ਤੇ ਉਨ੍ਹਾਂ ਦੇ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਜ਼ਰੂਰ ਕਰਨਾ ਚਾਹੀਦਾ | ਪੰਛੀਆਂ ਲਈ ਕੂੰਡਿਆਂ, ਘੜਿਆਂ, ਖਾਲ਼ਾਂ, ਚੁਬੱਚਿਆਂ ਆਦਿ ਵਿਚ ਤਾਜ਼ੇ ਪਾਣੀ ਦਾ ਪ੍ਰਬੰਧ ਕਰਦੇ ਰਹੋ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ ਅਗਲੀ ਖ਼ਬਰ ਅਦਾਰਾ ਲੋਹਮਣੀ ਦੀ ਮੀਟਿੰਗ ਦੌਰਾਨ 73ਵਾਂ ਅੰਕ ਰਿਲੀਜ਼
Ad Position 24