21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਵਲੋਂ ਡੇਂਗੂ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਨਰੇਸ਼ ਆਮਲਾ ਮੀਡੀਆ ਵਿੰਗ ਸਿਹਤ ਵਿਭਾਗ ਤੋ ਹਰਜਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਮਲੇਰੀਆ ਕਰਮਚਾਰੀ ਅਤੇ ਪਿ੍ੰਸੀਪਲ ਮਨਪ੍ਰੀਤ ਕੌਰ ਵੀ ਹਾਜ਼ਰ ਸਨ | ਇਸ ਮੌਕੇ ਡਾ. ਅਸ਼ੋਕ ਸਿੰਗਲਾ ਨੇ ਕਿਹਾ ਕਿ ਡੇਂਗੂ ਇਕ ਖ਼ਤਰਨਾਕ ਬਿਮਾਰੀ ਹੈ, ਜੋ ਇੰਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਗਮਲਿਆਂ ਦਾ ਪਾਣੀ ਹਰ ਹਫ਼ਤੇ ਬਦਲਣ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ |
Ad Position 22
No active advertisement
ਪਿਛਲੀ ਖ਼ਬਰ ਡਾ. ਜਗਮੋਹਨ ਸਿੰਘ ਨੂੰ ਮਾਲਵਾ ਜ਼ੋਨ ਦੇ ਜਥੇਬੰਦਕ ਸਕੱਤਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਗਰਮੀਆਂ 'ਚ ਪੰਛੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਜ਼ਰੂਰ ਕਰੋ-ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ
Ad Position 24