21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡਾ. ਜਗਮੋਹਨ ਸਿੰਘ ਨੂੰ ਮਾਲਵਾ ਜ਼ੋਨ ਦੇ ਜਥੇਬੰਦਕ ਸਕੱਤਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-05-2026
ਬੱਧਨੀ ਕਲਾਂ, 18 ਮਈ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਯੋਗ ਅਗਵਾਈ ਹੇਠ ਮਾਲਵਾ ਜੋਨ ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਮਾਲਵਾ ਜੋਣ ਵਨ ਦੀਆਂ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਡਾ. ਜਗਮੋਹਨ ਸਿੰਘ ਧੂੜਕੋਟ ਨੂੰ ਐਸ.ਸੀ. ਵਿੰਗ ਮਾਲਵਾ ਜੋਨ ਇਕ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ, ਰਾਜਵਿੰਦਰ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਇਹ ਨਿਯੁਕਤੀ ਪਾਰਟੀ ਦੇ ਉਨ੍ਹਾਂ ਵਰਕਰਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਕੀਤੀ ਗਈ ਹੈ, ਜਿਨ੍ਹਾਂ ਨੇ ਪਾਰਟੀ ਦੇ ਲਈ ਕਈ ਦਹਾਕਿਆਂ ਤੋਂ ਮਿਹਨਤ ਕੀਤੀ ਹੈ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲਿਆ ਹੈ, ਰਾਜਵਿੰਦਰ ਸਿੰਘ ਨੇ ਕਿਹਾ ਕਿ ਡਾ. ਜਗਮੋਹਨ ਸਿੰਘ ਦੀ ਇਸ ਨਿਯੁਕਤੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਐਸ.ਸੀ. ਸਮਾਜ ਦੇ ਵਿਚ ਵਧੇਗੀ ਔਰ ਡਾ. ਜਗਮੋਹਨ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਦੇ ਨਾਲ ਨਿਭਾਉਂਦੇ ਹੋਏ ਗਰੀਬ ਪਰਿਵਾਰਾਂ ਲਈ ਉਨ੍ਹਾਂ ਦੇ ਹੱਕਾਂ ਦੇ ਲਈ ਤੇ ਚੰਗੇ ਭਵਿੱਖ ਦੇ ਲਈ ਆਵਾਜ਼ ਬੁਲੰਦ ਕਰਨਗੇ ਤੇ ਉਨ੍ਹਾਂ ਦੇ ਹੱਕ ਦੇ ਵਿਚ ਆਉਣ ਵਾਲੇ ਸਮੇਂ ਵਿਚ ਜੋ ਨੀਤੀਆਂ ਘੜੀਆਂ ਜਾਣੀਆਂ ਹਨ ਉਨ੍ਹਾਂ ਨੀਤੀਆਂ ਨੂੰ ਪਾਰਟੀ ਪ੍ਰਧਾਨ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਤੱਕ ਪਹੁੰਚਾਉਣ ਵਿਚ ਆਪਣਾ ਅਹਿਮ ਰੋਲ ਅਦਾ ਕਰਨਗੇ ਇਸ ਸਮੇਂ ਡਾ. ਜਗਮੋਹਨ ਸਿੰਘ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ ਅਤੇ ਡਾਕਟਰ ਜਗਮੋਹਨ ਸਿੰਘ ਨੇ ਮਾਲਵਾ ਜੋਨ ਦੇ ਪ੍ਰਧਾਨ ਰਾਜਵਿੰਦਰ ਸਿੰਘ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਹਿਲਾਂ ਵੀ ਪਾਰਟੀ ਦੇ ਲਈ ਦਿਨ ਰਾਤ ਇਕ ਕਰਦੇ ਰਹੇ ਹਨ ਅਤੇ ਹੁਣ ਉਹ ਹੋਰ ਵੀ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਐਸ.ਸੀ. ਭਾਈਚਾਰੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਏ ਗਏ ਇਤਿਹਾਸਿਕ ਫ਼ੈਸਲੇ ਅਤੇ ਆਉਣ ਵਾਲੇ ਸਮੇਂ ਵਿਚ ਬਣਾਈਆਂ ਜਾਣ ਵਾਲੀਆਂ ਨੀਤੀਆਂ ਤੋਂ ਜਾਣੂੰ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਵਲੋਂ 12ਵੀਂ ਦੇ ਸੀ.ਬੀ.ਐਸ.ਈ. ਤੇ ਪੀ.ਐਸ.ਈ.ਬੀ. ਦੇ ਸਫਲ ਵਿਦਿਆਰਥੀਆਂ ਨੂੰ ਵਧਾਈ-ਗੁਰਮਿਲਾਪ ਸਿੰਘ ਡੱਲ... ਅਗਲੀ ਖ਼ਬਰ ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ
Ad Position 24