21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ- ਭਾਜਪਾ ਉਮੀਦਵਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕੀਤੀ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 19-05-2026
ਕੋਟ ਈਸੇ ਖਾਂ, 18 ਮਈ (ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਖੜੇ ਕੀਤੇ ਗਏ ਉਮੀਦਵਾਰਾਂ ਨਾਲ ਅਗਲੀ ਰਣਨੀਤੀ ਉਲੀਕਣ ਲਈ ਸਥਾਨਕ ਮੋਗਾ ਰੋਡ 'ਤੇ ਭਾਜਪਾ ਦੇ ਦਫ਼ਤਰ ਵਿਚ ਭਾਜਪਾ ਹਲਕਾ ਧਰਮਕੋਟ ਤੋਂ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੋਗਾ ਦੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੇ ਹੋਰ ਸੀਨੀਅਰ ਆਗੂਆਂ ਵਲੋਂ ਵੀ ਵਿਸ਼ੇਸ਼ ਸ਼ਿਰਕਤ ਕੀਤੀ ਗਈ | ਬੈਠਕ ਦੌਰਾਨ ਅਗਲੇਰੇ ਚੋਣ ਪ੍ਰਚਾਰ ਨੂੰ ਸਰਗਰਮੀ ਨਾਲ ਵਿੱਢਣ ਲਈ ਵਿਚਾਰ ਵਟਾਂਦਰੇ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਤੇ ਹੋਰਨਾਂ ਆਗੂਆਂ ਦਾ ਇੱਥੇ ਪੁੱਜਣ 'ਤੇ ਜਿੱਥੇ ਸਵਾਗਤ ਕੀਤਾ, ਉੱਥੇ ਹੀ ਕਿਹਾ ਕਿ ਚੋਣਾਂ ਨੂੰ ਲੈ ਕੇ ਇਸ ਵਾਰ ਭਾਜਪਾ ਆਗੂ, ਵਰਕਰ ਪੂਰੇ ਉਤਸ਼ਾਹ ਵਿਚ ਹਨ ਤੇ ਇਸ ਵਾਰ ਤਗੜੀ ਟੱਕਰ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਦੇਸ਼ ਅੰਦਰ ਭਾਜਪਾ ਵਿਕਾਸ ਦਾ ਦੂਜਾ ਨਾਂਅ ਹੈ ਤੇ ਪਹਿਲਾਂ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਤੋਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਿਚ ਦੇਸ਼ ਖ਼ੁਸ਼ਹਾਲੀ ਪੱਖੋਂ ਸੰਸਾਰ ਦੇ ਮੋਹਰੀ ਦੇਸ਼ਾਂ ਵਿਚ ਸ਼ੁਮਾਰ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸੀਨੀਅਰ ਆਗੂਆਂ ਵਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਪੰਜਾਬ ਵਿਚ ਜਿੱਥੇ ਵੱਡੀ ਗਿਣਤੀ ਵਿਚ ਭਾਜਪਾ ਨਾਲ ਲੋਕ ਜੁੜ ਰਹੇ ਹਨ, ਉੱਥੇ ਹੀ ਇਸ ਗੱਲ ਵਿਚ ਹੁਣ ਕੋਈ ਸੰਦੇਹ ਨਹੀਂ ਹੈ ਕਿ ਅਗਲੇਰੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਇਸ ਵਾਰ ਕਮਲ ਖਿੜੇਗਾ | ਉਨ੍ਹਾਂ ਨੇ ਸਥਾਨਕ ਚੋਣਾਂ ਲੜਨ ਲਈ ਤਿਆਰ ਹੋਏ ਉਮੀਦਵਾਰਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਉਹ ਡਟ ਕੇ ਚੋਣਾਂ ਲੜਨ, ਭਾਰਤੀ ਜਨਤਾ ਪਾਰਟੀ ਦਾ ਹਰ ਛੋਟਾ ਵੱਡਾ ਆਗੂ ਉਨ੍ਹਾਂ ਨਾਲ ਡਟ ਕੇ ਖੜੇਗਾ ਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਡਾ. ਹਰਜੋਤ ਕਮਲ, ਸ਼ਮਸ਼ੇਰ ਸਿੰਘ ਕੈਲਾ ਤੇ ਹੋਰਨਾ ਆਗੂਆਂ ਦਾ ਭਾਜਪਾ ਦੀ ਸਥਾਨਕ ਇਕਾਈ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਰਾਜਪਾਲ ਮੋਗਾ, ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਬਾਵਾ, ਸੀਨੀਅਰ ਭਾਜਪਾ ਆਗੂ ਵਿਕਾਸ ਗਾਬਾ ਨੇ ਵੀ ਸੰਬੋਧਨ ਕਰਦਿਆਂ ਇਕਜੁੱਟ ਹੋ ਕੇ ਪੂਰੀ ਤਨਦੇਹੀ ਨਾਲ ਸਥਾਨਕ ਚੋਣਾਂ ਲੜਨ ਦੀ ਅਪੀਲ ਕੀਤੀ | ਇਸ ਬੈਠਕ ਮੌਕੇ ਸੀਨੀਅਰ ਭਾਜਪਾ ਆਗੂ ਸੁਸ਼ੀਲ ਅਰੋੜਾ, ਅਮਰਜੀਤ ਗੰਨ ਹਾਊਸ ਵਾਲੇ ਦਰਸ਼ਨ ਸਿੰਘ ਘਾਰੂ ਜ਼ਿਲ੍ਹਾ ਆਗੂ ਭਾਜਪਾ ਐਸ.ਸੀ. ਵਿੰਗ, ਲਾਲਾ ਮੋਗਾ, ਗੁਰਨਾਮ ਸਿੰਘ ਮਸੀਤਾਂ, ਭੋਲਾ ਫੋਟੋਗ੍ਰਾਫਰ, ਅਜੇ ਸੀਕਰੀ, ਮਲਿਕਾ ਸੀਕਰੀ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਆਗੂ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ-ਮਾਲਵਿਕਾ ਸੂਦ ਵਲੋਂ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਵਾਰਡ ਨੰਬਰ 11 ਤੋਂ ਰੀਟਾ ਚੋਪੜਾ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ-ਵਨੀਤ ਚੋਪੜਾ <br/>
Ad Position 24