21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੋਗਾ ਨਗਰ ਨਿਗਮ ਚੋਣਾਂ-ਮਾਲਵਿਕਾ ਸੂਦ ਵਲੋਂ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਕੀਤੀ ਜਾ ਰਹੀ ਧੂੰਆਂ-ਧਾਰ ਮੁਹਿੰਮ ਅਤੇ ਲੋਕਾਂ ਵਲੋਂ ਮਿਲ ਰਹੇ ਭਰਪੂਰ ਸਹਿਯੋਗ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਸ਼ਹਿਰ ਦੇ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ੈਸਲਾ ਦੇ ਸਕਦੇ ਹਨ | ਇਸੇ ਤਹਿਤ ਅੱਜ ਮਾਲਵਿਕਾ ਸੂਦ ਵਲੋਂ ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 38 ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਡਿੰਪਲ ਅਰੋੜਾ ਦੇ ਹੱਕ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ | ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਮੇਅਰ ਨੀਤਿਕਾ ਭੱਲਾ, ਕੌਂਸਲਰ ਸਾਹਿਲ ਅਰੋੜਾ ਅਤੇ ਹੋਰ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ | ਪ੍ਰਚਾਰ ਦੌਰਾਨ ਵਰਕਰਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਵਲੋਂ ਵੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਮਾਲਵਿਕਾ ਸੂਦ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਰ ਵਰਗ ਤੋਂ ਮਿਲ ਰਿਹਾ ਪਿਆਰ ਅਤੇ ਸਤਿਕਾਰ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ 'ਤੇ ਭਰੋਸਾ ਜਤਾ ਰਹੇ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਮਰਥਨ ਆਉਣ ਵਾਲੇ ਚੋਣ ਨਤੀਜਿਆਂ ਵਿਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਏਗਾ | ਡਿੰਪਲ ਅਰੋੜਾ ਨੂੰ ਇਕ ਯੋਗ ਅਤੇ ਇਮਾਨਦਾਰ ਉਮੀਦਵਾਰ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਿਤਾਇਆ ਜਾਂਦਾ ਹੈ ਤਾਂ ਵਾਰਡ ਦੇ ਹਰ ਮਸਲੇ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਡਿੰਪਲ ਅਰੋੜਾ ਨੇ ਵੀ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਨੇ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰਨ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਜੇਠ ਸੰਕਰਾਂਤੀ 'ਤੇ ਗੋਪਾਲ ਗਊਸ਼ਾਲਾ ਵਿਖੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ- ਭਾਜਪਾ ਉਮੀਦਵਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ...
Ad Position 24