21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਡੇ

Ad Position 21
No active advertisement
ਅਜੀਤ ਡੈਸਕ 19-05-2026
ਕਿਸ਼ਨਪੁਰਾ ਕਲਾਂ, 18 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਡੇਂਗੂ ਡੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸ ਅਨੁਸਾਰ ਵਿਸ਼ੇਸ਼ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ | ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਲਈ ''ਮੱਛਰ ਫੇਸ ਮਾਸਕ ਮੁਕਾਬਲਾ'' ਕਰਵਾਇਆ ਗਿਆ | ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ''ਡੇਂਗੂ ਜਾਗਰੂਕਤਾ ਸਲੋਗਨ ਲਿਖਣ'' ਗਤੀਵਿਧੀ ਵਿਚ ਭਾਗ ਲਿਆ, ਜਦ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ''ਡੇਂਗੂ ਰੋਕਥਾਮ ਸੰਬੰਧੀ ਪੋਸਟਰ ਮੇਕਿੰਗ ਗਤੀਵਿਧੀ'' ਰਾਹੀਂ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਿਯਮਤ ਸਮੇਂ 'ਤੇ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਘਰਾਂ ਵਿਚ ਜਾਂ ਆਪਣੇ ਆਸ-ਪਾਸ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਤਾਂ ਜੋ ਮੱਛਰ ਪੈਦਾ ਨਾ ਹੋ ਸਕਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਚੰਗੀ ਸਿਹਤ ਤਦ ਹੀ ਸੰਭਵ ਹੈ ਜੇਕਰ ਅਸੀਂ ਆਪਣੇ ਘਰ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖੀਏ |
Ad Position 22
No active advertisement
ਪਿਛਲੀ ਖ਼ਬਰ ਮੱਛਰਾਂ ਦੀ ਭਰਮਾਰ ਨੇ ਕੀਤਾ ਲੋਕਾਂ ਦੇ ਨੱਕ ਵਿਚ ਦਮ, ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਲੰਗੇਆਣਾ ਡਰੇਨ ਸਫ਼ਾਈ ਦੇ ਬਾਵਜੂਦ ਅਜੇ ਵੀ ਕਲਾਲ ਬੂਟੀ ਤੇ ਗਾਰ ਨਾਲ ਭਰੀ
Ad Position 24