21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ

Ad Position 21
No active advertisement
ਅਜੀਤ ਡੈਸਕ 19-05-2026
ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਮੋਗਾ ਅਤੇ ਡੀ.ਐਸ.ਪੀ. ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਨੇ ਟਰੈਫ਼ਿਕ ਚਿੰਨ੍ਹਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕਿ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰ ਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ, 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰ ਪੂਰਵਕ ਜਾਗਰੂਕ ਕੀਤਾ | ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਦੱਸਿਆ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਮੈਡਮ ਰਮਨ ਸ਼ਰਮਾ, ਵੀਰਪਾਲ ਕੌਰ, ਜਯੋਤੀ ਬਾਂਸਲ, ਸੁਖਜੀਤ ਕੌਰ, ਜਸਵੀਰ ਕੌਰ, ਮਨਿੰਦਰ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਬਲਵੀਰ ਕੌਰ, ਅਮਨਦੀਪ ਕੌਰ ਖੋਸਾ, ਅਮਨਦੀਪ ਕੌਰ, ਸੁਖਵੀਰ ਕੌਰ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਦੀ ਦਹਿਸ਼ਤ ਬਰਕਰਾਰ, ਇਕ ਹਫ਼ਤੇ 'ਚ ਦੂਜੀ ਵਾਰ ਬਣਾਇਆ ਸਿਵਲ ਹਸਪਤਾਲ ਨੂੰ ਆਪਣਾ ਨਿਸ਼ਾਨਾ, ਏਸੀ ਅਤੇ ਕੂਲਰ ਚੋਰ... ਅਗਲੀ ਖ਼ਬਰ ਮਰਦਮਸ਼ੁਮਾਰੀ ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਸ਼ੁਰੂ <br/>
Ad Position 24