15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਲੌਸਮ ਕਾਨਵੈਂਟ ਸਕੂਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਲਾਇਆ

Ad Position 21
No active advertisement
ਅਜੀਤ ਡੈਸਕ 20-05-2026
ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ)-ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੇ ਤਹਿਤ ਬਲੌਸਮ ਕਾਨਵੈਂਟ ਸਕੂਲ ਵਿਚ ਦਿਵਸ-1 ਦੀ ਗਤੀਵਿਧੀ ਕਰਵਾਈ ਗਈ¢ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਜਾਣੂ ਕਰਵਾਉਣਾ ਸੀ¢ ਅੱਜ ਦੀ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਮਿਜ਼ੋਰਮ ਦੀ ਭਾਸ਼ਾ ਮਿਜੋ” ਦੇ ਅੱਖਰਾਂ ਅਤੇ ਉਚਾਰਨ ਬਾਰੇ ਜਾਣਕਾਰੀ ਦਿੱਤੀ ਗਈ¢ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਨਵੀਂ ਭਾਸ਼ਾ ਦੇ ਅੱਖਰ ਸਿੱਖੇ ਅਤੇ ਇਸ ਨਾਲ ਸੰਬੰਧਿਤ ਜਾਣਕਾਰੀਆਂ ਵਿਚ ਗਹਿਰੀ ਦਿਲਚਸਪੀ ਦਿਖਾਈ¢ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੀ ਭਾਸ਼ਾਈ ਵਿਭਿੰਨਤਾ ਅਤੇ ਸੱਭਿਆਚਾਰਕ ਏਕਤਾ ਦੀ ਮਹੱਤਤਾ ਵੀ ਸਮਝਾਈ ਗਈ¢ ਇਸ ਮੌਕੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਸੱਭਿਆਚਾਰਕ ਸਾਂਝ ਅਤੇ ਵੱਖ-ਵੱਖ ਭਾਸ਼ਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੀਆਂ ਹਨ¢ ਉਨ੍ਹਾਂ ਨੇ ਬੱਚਿਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਸੱਭਿਆਚਾਰਾਂ ਨੂੰ ਜਾਣਨ ਅਤੇ ਸਿੱਖਣ ਲਈ ਪ੍ਰੇਰਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਦੀ ਮਹੀਨੇ ਵਾਰ ਮੀਟਿੰਗ ਹੋਈ ਅਗਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਦਾਖਲਿਆਂ ਲਈ ਭਾਰੀ ਉਤਸ਼ਾਹ
Ad Position 24