15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਸ਼ੁਰੂ

Ad Position 21
No active advertisement
ਅਜੀਤ ਡੈਸਕ 20-05-2026
ਬਾਘਾ ਪੁਰਾਣਾ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ 'ਚ ਕਾਂਗਰਸੀ ਪਾਰਟੀ ਦੀ ਅਗਵਾਈ ਕਰਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ 2027 ਦੀਆਂ ਚੋਣਾਂ ਨੂੰ ਲੈ ਕੇ ਹਲਕਾ ਬਾਘਾ ਪੁਰਾਣਾ 'ਚ ਪਾਰਟੀ ਵਰਕਰਾਂ ਵਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਸ਼ੁਰੂ ਕਰ ਦਿੱਤੀ ਗਈਆਂ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਚਾਹੁੰਦੇ ਹੋ ਤਾਂ ਸਾਰੇ ਪਾਰਟੀ ਵਰਕਰ, ਅਹੁਦੇਦਾਰਾਂ, ਪ੍ਰਧਾਨ ਇਕਜੁੱਟ ਹੋਣ ਤਾਂ ਜੋ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡਟ ਕੇ ਵਿਰੋਧ ਕੀਤਾ ਜਾ ਸਕੇ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪੁੱਜਦਾ ਕੀਤਾ ਜਾ ਸਕੇ | ਇਸ ਸਮੇਂ ਉਨ੍ਹਾਂ ਬੀਤੇ ਦਿਨੀਂ ਛੋਟੇ ਜਿਹੇ ਸੱਦੇ 'ਤੇ ਬਾਘਾ ਪੁਰਾਣਾ 'ਚ ਹੋਈ ਮੀਟਿੰਗ ਨੂੰ ਰੈਲੀ ਦਾ ਰੂਪ ਦੇਣ 'ਤੇ ਪਾਰਟੀ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਸਮੇਂ ਚੇਅਰਮੈਨ ਗੁਰਚਰਨ ਸਿੰਘ ਚੀਦਾ, ਸੈਕਟਰੀ ਨਾਹਰ ਸਿੰਘ, ਸਰਪੰਚ ਜਸਵੀਰ ਸਿੰਘ ਨੱਥੂਵਾਲਾ, ਤਜਿੰਦਰ ਸਿੰਘ ਕਾਲੇਕੇ, ਸੂਬਾ ਸਿੰਘ ਲੰਗੇਆਣਾ, ਹਰਜੀਤ ਸਿੰਘ ਨੰਬਰਦਾਰ, ਸਰਪੰਚ ਜੱਜ ਸਿੰਘ ਹਰੀਏਵਾਲਾ, ਕਾਕਾ ਸਿੰਘ ਪੰਜਗਰਾਈਾ, ਸਰਪੰਚ ਚਮਕੌਰ ਸਿੰਘ ਲਧਾਈਕੇ, ਗੋਗਾ ਸਿੰਘ ਨੱਥੋਕੇ, ਜੀਤ ਸਿੰਘ ਬੁੱਧ ਸਿੰਘ ਵਾਲਾ, ਸ਼ੰਭੂ ਸਿੰਘ ਫੂਲੇਵਾਲਾ, ਮਸਤਾਨ ਸਿੰਘ ਮੌੜ ਆਦਿ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਦਾ ਜਾਇਜ਼ਾ ਅਗਲੀ ਖ਼ਬਰ ਐਸ.ਡੀ. ਕਾਲਜ ਮੋਗਾ ਦੀਆਂ ਵਿਦਿਆਰਥਣਾਂ ਮੈਰਿਟ ਸੂਚੀ 'ਚ ਆਈਆਂ
Ad Position 24