08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਜੀਲੈਂਸ ਵਿਭਾਗ ਮੋਗਾ ਵਲੋਂ ਮਾਲ ਵਿਭਾਗ ਦਾ ਰੀਡਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸ਼ਾਮ ਵਿਜੀਲੈਂਸ ਵਿਭਾਗ ਮੋਗਾ ਵਲੋਂ ਇੰਸਪੈਕਟਰ ਰਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਮਾਲ ਵਿਭਾਗ ਅਫ਼ਸਰ ਮੋਗਾ ਦੇ ਰੀਡਰ ਨੂੰ 20 ਹਜ਼ਾਰ ਦੀ ਰਿਸ਼ਵਤ ਦੇ ਮਾਮਲੇ ਵਿਚ ਰੰਗੇ ਹੱਥੀ ਕਾਬੂ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਮਨੋਹਰ ਸਿੰਘ ਵਾਸੀ ਚੱਕ ਕੰਨੀਆਂ ਨੇ ਆਪਣੇ ਵਿਦੇਸ਼ ਬੈਠੇ ਬੇਟੇ ਦੀ 13 ਕਿੱਲੇ ਜ਼ਮੀਨ ਦੀ ਤਕਸੀਮ ਕਰਵਾਉਣੀ ਸੀ ਤੇ ਉਸ ਦੇ ਛੇਤੀ ਨਿਪਟਾਰੇ ਲਈ ਉਕਤ ਰੀਡਰ ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਅੱਜ ਉਨ੍ਹਾਂ ਵਲੋਂ 20 ਹਜ਼ਾਰ ਰੁਪਏ ਦਿੱਤੇ ਗਏ ਸਨ ਤੇ ਇਨਸਾਫ਼ ਲੈਣ ਲਈ ਉਨ੍ਹਾਂ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਸੀ ਜਿਸ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਨੇ ਉਕਤ ਰੀਡਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀ ਕਾਬੂ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਏ.ਡੀ.ਸੀ. ਦਫ਼ਤਰ ਮੋਗਾ ਦਾ ਘਿਰਾਓ ਅਗਲੀ ਖ਼ਬਰ ਰਜਿੰਦਰਾ ਰੋਡ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ ਹਾਦਸਿਆਂ ਦਾ ਵਧਿਆ ਖ਼ਤਰਾ ਪ੍ਰਸ਼ਾਸਨ ਬੇਖਬਰ
Ad Position 24