ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੇ ਆਗੂ ਬਲਜਿੰਦਰ ਧਾਲੀਵਾਲ, ਦਿਗਵਿਜੇਪਾਲ ਸ਼ਰਮਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਪਾਲਜੀਤ ਸਿੰਘ, ਜੱਜਪਾਲ ਸਿੰਘ ਬਾਜੇਕੇ, ਇੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚ ਅਧਿਆਪਕਾਂ ਨੂੰ ਜਨਗਣਨਾ ਦੀ ਡਿਊਟੀ ਸਕੂਲ ਸਮੇਂ ਵਿਚ ਕਰਨ ਸਬੰਧੀ ਛੋਟ ਦੇਣ ਸਬੰਧੀ ਪੱਤਰ ਜਾਰੀ ਨਾ ਕਰਨ ਸਬੰਧੀ ਏ.ਡੀ.ਸੀ. ਮੋਗਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਜਨਗਣਨਾ ਕਰਨ ਲਈ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਛੋਟ ਦਿੱਤੀ ਜਾਵੇ | ਅਧਿਆਪਕ ਆਗੂਆਂ ਨੇ ਕਿਹਾ ਕਿ ਜਨਗਣਨਾ ਦੀ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੂੰ ਮਜਬੂਰ ਹੋ ਕੇ ਸਕੂਲ ਸਮੇਂ ਤੋਂ ਬਾਅਦ ਅੱਤ ਦੀ ਗਰਮੀ ਵਿਚ ਜਨਗਣਨਾ ਦੀ ਡਿਊਟੀ ਕਰਨ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ | ਮੋਗਾ ਜ਼ਿਲ੍ਹੇ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਮੋਗਾ ਅਤੇ ਏ.ਡੀ.ਸੀ. ਮੋਗਾ ਨੂੰ ਕਈ ਵਾਰੀ ਮਿਲ ਕੇ ਇਸ ਸਮੱਸਿਆ ਤੋਂ ਜਾਣੂੰ ਵੀ ਕਰਵਾਇਆ ਅਤੇ ਇਸ ਸਬੰਧੀ 18 ਮਈ ਨੂੰ ਫਿਰ ਦੁਬਾਰਾ ਮਿਲ ਕੇ ਅਪੀਲ ਕੀਤੀ ਸੀ ਲੇਕਿਨ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀਆਂ ਲੱਗੀਆਂ ਡਿਊਟੀਆਂ ਦੀ ਪਰੇਸ਼ਾਨੀਆਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ | ਮੋਗਾ ਜ਼ਿਲ੍ਹੇ ਦੇ ਬਹੁਤ ਸਾਰੇ ਸਕੂਲ