08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਿਜਲੀ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਤਿਆਰੀ

Ad Position 21
No active advertisement
ਅਜੀਤ ਡੈਸਕ 21-05-2026
ਬੱਧਨੀ ਕਲਾਂ, 20 ਮਈ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਮੁਲਾਜ਼ਮਾਂ ਦੀ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਮੈਨੇਜਮੈਂਟ ਅਤੇ ਸਰਕਾਰ ਦੇ ਨਕਾਰਾਤਮਿਕ ਰਵੱਈਏ ਦੀ ਤਿੱਖੀ ਨਿੰਦਾ ਕੀਤੀ ਗਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲਾ ਅਨੁਸਾਰ 21 ਮਈ ਤੋਂ ਮੁੜ ''ਵਰਕ ਟੂ ਰੂਲ'' ਸੰਘਰਸ਼ ਸ਼ੁਰੂ ਕੀਤਾ ਜਾਵੇਗਾ | 21 ਮਈ ਤੋਂ ਮੁਲਾਜ਼ਮ ਸਵੇਰੇ 9.00 ਵਜੇ ਤੋਂ ਸ਼ਾਮ 5 ਵਜੇ ਤੱਕ ਡਿਊਟੀ ਅਤੇ ਬਣਦੀ ਸ਼ਿਫ਼ਟ ਡਿਊਟੀ ਕਰਨਗੇ | ਇਸ ਤੋਂ ਇਲਾਵਾ 24 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਸਾਂਝੀਆਂ ਬੱਸਾਂ ਭਰ ਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 1 ਜੂਨ ਤੋਂ ਸੀ.ਐਮ.ਡੀ., ਡਾਇਰੈਕਟਰਾਂ ਅਤੇ ਬਿਜਲੀ ਮੰਤਰੀ ਦੇ ਫ਼ੀਲਡ ਦੌਰਿਆਂ ਦੌਰਾਨ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਮੀਟਿੰਗ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹੋਈਆਂ ਸਹਿਮਤੀਆਂ ਅਤੇ ਭਵਿੱਖੀ ਸੰਘਰਸ਼ ਦੀ ਰਣਨੀਤੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਬਲਜੀਤ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਇੰਜੀਨੀਅਰ ਜਗਰੂਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਵਿੱਕਰੀ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਦਵਾਈਆਂ ਦੀਆਂ ਦੁਕਾਨਾਂ ਬੰਦ ਕਰ ਕੇ ਦੁਕਾਨਦਾਰਾਂ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਏ.ਡੀ.ਸੀ. ਦਫ਼ਤਰ ਮੋਗਾ ਦਾ ਘਿਰਾਓ
Ad Position 24