08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਦੁੱਧ ਦੀਆਂ ਡੇਅਰੀਆਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਦੀ ਫੂਡ ਸੇਫ਼ਟੀ ਟੀਮ ਨੂੰ ਬਲਾਕ ਕੋਟ ਈਸੇ ਖਾਂ ਵਿਚ ਪ੍ਰਾਪਤ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਫੂਡ ਸੇਫ਼ਟੀ ਵਿਭਾਗ ਮੋਗਾ ਵਲੋਂ ਅੱਜ ਸਵੇਰੇ ਗਲੋਟੀ ਰੋਡ ਕੋਟ ਈਸੇ ਖਾਂ ਵਿਖੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਹ ਕਾਰਵਾਈ ਡਾ. ਅਸ਼ੋਕ ਸਿੰਗਲਾ ਸਿਵਲ ਸਰਜਨ ਮੋਗਾ ਦੇ ਹੁਕਮਾਂ ਅਨੁਸਾਰ ਅਤੇ ਡਾ. ਸੰਦੀਪ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਗਈ | ਚੈਕਿੰਗ ਦੌਰਾਨ ਫੂਡ ਸੇਫ਼ਟੀ ਟੀਮ ਵਲੋਂ ਇਕ ਡੇਅਰੀ ਵਿਚ ਵਰਤੇ ਅਤੇ ਵੇਚੇ ਜਾ ਰਹੇ ਖਾਣ-ਪੀਣ ਵਾਲੇ ਪਦਾਰਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਟੀਮ ਨੇ ਮੌਕੇ 'ਤੇ ਦੁੱਧ ਅਤੇ ਦਹੀਂ ਦੇ ਸੈਂਪਲ ਇਕੱਠੇ ਕੀਤੇ | ਇਸ ਤੋਂ ਬਾਅਦ ਡੇਅਰੀ ਨਾਲ ਸੰਬੰਧਿਤ ਵਰਕਸ਼ਾਪ, ਉਤਪਾਦਨ ਇਕਾਈ ਦੀ ਵੀ ਜਾਂਚ ਕੀਤੀ ਗਈ, ਜਿੱਥੋਂ ਮੱਖਣ ਦਾ ਇਕ ਹੋਰ ਸੈਂਪਲ ਲਿਆ ਗਿਆ | ਫੂਡ ਸੇਫ਼ਟੀ ਅਧਿਕਾਰੀਆਂ ਯੋਗੇਸ਼ ਗੋਇਲ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਲਏ ਗਏ ਸਾਰੇ ਸੈਂਪਲ ਤੁਰੰਤ ਜਾਂਚ ਲਈ ਸਰਕਾਰੀ ਲੈਬਾਰਟਰੀ ਭੇਜ ਦਿੱਤੇ ਗਏ ਹਨ | ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਖਾਦ ਪਦਾਰਥ ਮਿਆਰਾਂ ਅਨੁਸਾਰ ਨਾ ਪਾਏ ਗਏ ਤਾਂ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਚੈਕਿੰਗ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਸੰਬੰਧਿਤ ਡੇਅਰੀ ਬਿਨਾਂ ਫੂਡ ਸੇਫ਼ਟੀ ਲਾਇਸੈਂਸ/ਰਜਿਸਟ੍ਰੇਸ਼ਨ ਤੋਂ ਆਪਣਾ ਕਾਰੋਬਾਰ ਚਲਾਇਆ ਜਾ ਰਿਹਾ ਸੀ, ਜੋ ਕਿ ਨਿਯਮਾਂ ਦੀ ਉਲੰਘਣਾ ਹੈ | ਇਸ ਸਬੰਧੀ ਵਿਭਾਗ ਵਲੋਂ ਸੰਬੰਧਿਤ ਅਦਾਲਤ ਵਿਚ ਕੇਸ ਦਰਜ ਕਰਨ ਦੀ ਕਾਰਵਾਈ ਵੀ ਕੀਤੀ ਗਈ | ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਫੂਡ ਸੇਫ਼ਟੀ ਵਿਭਾਗ ਵਲੋਂ ਦੁੱਧ, ਦੁੱਧ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਖਾਣ-ਪੀਣ ਵਾਲੀ ਵਸਤੂ ਦੀ ਗੁਣਵੱਤਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਤੁਰੰਤ ਫੂਡ ਸੇਫ਼ਟੀ ਵਿਭਾਗ ਨੂੰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਨੇ ਲਗਵਾਇਆ ਪੀ.ਟੀ.ਈ. ਦਾ ਸੈਮੀਨਾਰ ਅਗਲੀ ਖ਼ਬਰ ਆਨਲਾਈਨ ਵਿੱਕਰੀ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਦਵਾਈਆਂ ਦੀਆਂ ਦੁਕਾਨਾਂ ਬੰਦ ਕਰ ਕੇ ਦੁਕਾਨਦਾਰਾਂ ਕੀਤਾ ਰੋਸ ਪ੍ਰਦਰਸ਼ਨ
Ad Position 24