07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅਕਾਲੀ ਦਲ ਵਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਕਾਸ, ਸ਼ਹਿਰ ਦਾ ਸੁੰਦਰੀਕਰਨ ਅਤੇ ਨਵੇਂ ਪ੍ਰਾਜੈਕਟ ਦੇ ਮੁੱਦੇ 'ਤੇ ਲੜੀਆਂ ਜਾ ਰਹੀਆਂ ਹਨ-ਸੰਨੀ ਗਿੱਲ, ਸੁਖਚੈਨ ਰਾਮੂਵਾਲੀਆ • ਵਿਕਾਸ, ਸਿੱਖਿਆ, ਸਿਹਤ ਦੇ ਅਧਾਰ 'ਤੇ ਚੋਣਾਂ ਲੜਾਂਗੀ-ਗੁਰਲੀਨ ਕੌਰ ਗਿੱਲ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਮੋਗਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਅਕਾਲੀ ਦਲ ਦੇ ਉਮੀਦਵਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਵਿਚ ਜੁੱਟ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਖਚੈਨ ਸਿੰਘ ਰਾਮੂਵਾਲੀਆ ਨੇ ਉਮੀਦਵਾਰਾਂ ਦੀ ਹੌਸਲਾ ਅਫਜਾਈ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਦੌਰੇ ਕੀਤੇ ਗਏ | ਉਨ੍ਹਾਂ ਨੇ ਦੱਸਿਆ ਕਿ ਸਾਰੇ ਵਾਰਡਾਂ ਵਿਚੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਸਾਰੇ ਵਰਗ ਵੱਡੀ ਗਿਣਤੀ ਨਾਲ ਉਮੀਦਵਾਰਾਂ ਦਾ ਸਾਥ ਦੇ ਰਹੇ ਹਨ | ਵਾਰਡ ਨੰਬਰ 18 ਤੋਂ ਉਮੀਦਵਾਰ ਗੁਰਲੀਨ ਕੌਰ ਗਿੱਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਅਤੇ ਪ੍ਰਧਾਨ ਰਾਮੂਵਾਲੀਆ ਨੇ ਕਿਹਾ ਕਿ ਗੁਰਲੀਨ ਕੌਰ ਗਿੱਲ ਨੂੰ ਵੋਟ ਹੰੁਗਾਰਾ ਮਿਲ ਰਿਹਾ ਹੈ | ਵੋਟਰਾਂ ਵਲੋਂ ਗੁਰਲੀਨ ਕੌਰ ਨੂੰ ਪੂਰਨ ਸਮਰਥਨ ਦਿੰਦਿਆਂ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਨੇ ਕਿਹਾ ਨਗਰ ਨਿਗਮ ਚੋਣਾਂ ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਲੜੀਆਂ ਜਾ ਰਹੀਆਂ ਹਨ | ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਵਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ, ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਸੁਖਚੈਨ ਸਿੰਘ ਰਾਮੂਵਾਲੀਆ, ਗੁਰਦੇਵ ਸਿੰਘ, ਨਿਰਮੋਲਕ ਸਿੰਘ ਗਿੱਲ, ਗੁਰਮਿੰਦਰ ਸਿੰਘ ਧੰਮੂ, ਗੁਰਮੀਤ ਸਿੰਘ ਢਿੱਲੋਂ, ਜਤਿੰਦਰਪਾਲ ਸਿੰਘ ਪਟਨੇ ਵਾਲੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਲੰਗੇਆਣਾ ਦੇ ਅੰਤਿਮ ਸੰਸਕਾਰ 'ਤੇ ਵੱਡੀ ਗਿਣਤੀ ਵਿਚ ਪੰਚ ਸਰਪੰਚ ਤੇ ਰਾਜਸੀ ਆਗੂ ਪਹੁੰਚੇ ਅਗਲੀ ਖ਼ਬਰ ਕਰੀਅਰ ਜ਼ੋਨ ਨੇ ਲਗਵਾਇਆ ਪੀ.ਟੀ.ਈ. ਦਾ ਸੈਮੀਨਾਰ
Ad Position 24