ਕਿਸ਼ਨਪੁਰਾ ਕਲਾਂ, 20 ਮਈ (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕੁਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਦੌਰਾਨ ਵਿਦਿਆਰਥੀਆਂ ਵਲੋਂ ਦਿੱਤੇ ਇਮਤਿਹਾਨਾਂ ਦਾ ਲੇਖਾ ਜੋਖਾ ਕੀਤਾ ਗਿਆ | ਵਾਈਸ ਪਿ੍ੰਸੀਪਲ ਬਰਜੀਤ ਕੌਰ, ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਅੱਗੋਂ ਤੋਂ ਹੋਰ ਵੀ ਵਧੀਆ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਵਲੋਂ ਦਿੱਤੇ ਟੈੱਸਟਾਂ ਬਾਰੇ ਮਾਪਿਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਇਨ੍ਹਾਂ ਟੈੱਸਟਾਂ ਤੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਰਾਜਪ੍ਰੀਤ ਕੌਰ, ਗੁਰਬਾਣੀ ਅਧਿਆਪਕ ਰਣਜੀਤ ਕੌਰ, ਸਵਿਤਾ ਸ਼ਰਮਾ, ਬਲਰਾਜ ਕੌਰ, ਰਾਜਵੀਰ ਕੌਰ, ਜਤਿੰਦਰ ਕੌਰ, ਸਿਮਰਨਜੀਤ ਕੌਰ, ਪਰਮਜੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਗੁਰਬੀਰ ਕੌਰ, ਬੇਅੰਤ ਕੌਰ, ਮਨਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਜੀਤ ਕੌਰ ਅਤੇ ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ |