ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪੁਰਾਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ ਵਿਚੋਂ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮਨਵੀਰ ਸਿੰਘ 466 ਅੰਕ ਹਾਸਿਲ ਕਰਕੇ ਅੱਵਲ ਰਿਹਾ | ਇਵੇਂ ਦੀਆ ਸ਼ਰਮਾ 453, ਪ੍ਰਭਦੀਪ ਕੌਰ 452, ਹਰਜਿੰਦਰ ਸਿੰਘ 443, ਰੁਪਿੰਦਰ ਕੌਰ 430, ਬੀਰਦਵਿੰਦਰ ਸਿੰਘ 418, ਕੋਮਲਵੀਰ ਕੌਰ 403, ਤੁਸ਼ਾਰ ਭਾਰਤੀ ਨੇ 400 ਅੰਕ ਪ੍ਰਾਪਤ ਕਰਕੇ ਵੱਖ-ਵੱਖ ਸਟਰੀਮਾਂ ਵਿਚ ਮੋਹਰੀ ਪੁਜ਼ੀਸ਼ਨਾਂ 'ਤੇ ਰਹੇ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਉਨ੍ਹਾਂ ਸਪਸ਼ਟ ਕੀਤਾ ਕਿ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਸਟਰੀਮਾਂ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਸਫਲ ਹੋਏ ਹਨ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਵਾਈਸ ਪਿ੍ੰਸੀਪਲ ਮੀਨਾ ਕੁਮਾਰੀ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਮੋਹਰੀ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿਸ਼ਾ ਵਾਰ ਅੰਗਰੇਜ਼ੀ ਵਿਚੋਂ ਹਰਜਿੰਦ ਕੌਰ ਤੇ ਦੀਆਂ ਸ਼ਰਮਾ ਨੇ 98, ਜਸਕਰਨ ਕੌਰ, ਪ੍ਰਭਦੀਪ ਕੌਰ ਤੇ ਮਨਵੀਰ ਸਿੰਘ ਨੇ 97, ਹਰਮਨਪ੍ਰੀਤ ਕੌਰ ਤੇ ਬੀਰਦਵਿੰਦਰ ਸਿੰਘ ਨੇ 96, ਪੰਜਾਬੀ ਵਿਸ਼ੇ ਵਿਚੋਂ ਜੈਸਮੀਨ ਕੌਰ ਨੇ 94 , ਕੋਮਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਮਨਵੀਰ ਸਿੰਘ ਨੇ 93, ਕੈਮਿਸਟਰੀ ਵਿਚੋਂ ਦੀਆ ਸ਼ਰਮਾ ਤੇ ਅਦਿੱਤਿਆ ਕੁਮਾਰ ਨੇ 93, ਈ ਬਿਜ਼ਨੈੱਸ ਵਿਚੋਂ ਪ੍ਰਭਦੀਪ ਕੌਰ ਨੇ 99, ਇਤਿਹਾਸ ਵਿਚੋਂ ਮਨਵੀਰ ਸਿੰਘ ਨੇ 95 ਅੰਕ ਪ੍ਰਾਪਤ ਕੀਤੇ ਹਨ | ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਰਾਹੀਂ ਜ਼ਿੰਦਗੀ ਵਿਚ ਅੱਗੇ ਵਧਣ ਸੰਦੇਸ਼ ਦਿੱਤਾ | ਇਸ ਸਮੇਂ ਮੈਡਮ ਤਰਸੇਮਪਾਲ ਕੌਰ, ਮਨਪ੍ਰੀਤ ਕੌਰ, ਸੁਖਦੀਪ ਕੌਰ, ਪ੍ਰਦੀਪ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ ਜੈਦਕਾ, ਜਸਪ੍ਰੀਤ ਕੌਰ, ਕੁਲਦੀਪ ਸਿੰਘ, ਅਰਵਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ |