ਕੋਟ ਈਸੇ ਖਾਂ, 20 ਮਈ (ਗੁਰਮੀਤ ਸਿੰਘ ਖਾਲਸਾ)-ਸ਼ਹੀਦ ਕਰਮਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਜਨੇਰ ਦੇ ਵਿਦਿਆਰਥੀਆਂ ਦਾ ਬੋਰਡ ਦੀਆਂ ਕਲਾਸਾਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ¢ ਸਕੂਲ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਣ ਵਿਚ ਸਫਲ ਰਹੇ ¢ ਬਾਰ੍ਹਵੀਂ ਸ਼੍ਰੇਣੀ ਦੀ ਅਮਨਦੀਪ ਕੌਰ ਨੇ 93.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ 83.53 ਫੀਸਦੀ ਨਾਲ ਦੂਜਾ ਸਥਾਨ ਤੇ ਅਮਰ ਨੂਰ ਕੌਰ 83.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਬਾਰ੍ਹਵੀਂ ਸ਼੍ਰੇਣੀ ਦੇ ਬਾਕੀ ਸਾਰੇ ਵਿਦਿਆਰਥੀ 90 ਫੀਸਦੀ ਤੋਂ ਉੱਪਰ ਅੰਕ ਲੈ ਕੇ ਪਹਿਲੇ ਦਰਜੇ ਵਿਚ ਪਾਸ ਹੋਏ¢ ਦਸਵੀਂ ਦੇ ਨਤੀਜੇ ਵਿਚ ਪ੍ਰਵੀਨ ਕੌਰ 84.61 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ, ਕਿਰਨਜੋਤ ਕੌਰ 87 ਫੀਸਦੀ ਅੰਕਾਂ ਨਾਲ ਦੂਜਾ ਅਤੇ ਲੱਛਮੀ ਕੌਰ 87 ਫੀਸਦੀ ਨੰਬਰ ਲੈ ਕੇ ਤੀਜੇ ਸਥਾਨ 'ਤੇ ਰਹੀ¢ ਇਸ ਮੌਕੇ ਵਿਦਿਆਰਥੀਆਂ ਦੇ ਹੋਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਗਿੱਲ, ਪਿ੍ੰਸੀਪਲ ਲਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਪਤਵੰਤਿਆਂ ਨੇ ਬੱਚਿਆਂ ਨੂੰ ਸਨਮਾਨ ਪੱਤਰ ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ¢ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਸਾਬਕਾ ਪਿ੍ੰਸੀਪਲ ਸੀਮਾ ਬਾਂਸਲ ਅਤੇ ਪਰਮਜੀਤ ਕੌਰ ਵਿਸ਼ੇਸ਼ ਤੌਰ 'ਤੇ ਪੁੱਜੇ¢ ਇਸ ਮੌਕੇ ਸੀਨੀਅਰ 'ਆਪ' ਆਗੂ ਦਰਸ਼ਨ ਸਿੰਘ ਮਿਸਤਰੀ, ਅਮਰਜੀਤ ਕੌਰ ਪੰਚ, ਸਕੂਲ ਕਮੇਟੀ ਚੇਅਰਮੈਨ ਗੁਰਮੀਤ ਕੌਰ, ਲੈਕਚਰਾਰ ਸਰੋਜ ਬਾਲਾ, ਮੈਡਮ ਸੀਮਾ ਰਾਣੀ, ਗੁਰਸ਼ਰਨਪਾਲ ਸਿੰਘ, ਸੁਖਜਿੰਦਰ ਸਿੰਘ ਜੋਸਨ, ਗੁਰਵਿੰਦਰ ਸਿੰਘ, ਸੀਮਾ ਰਾਣੀ, ਚੰਦਰ ਰੇਖਾ, ਜਸਵਿੰਦਰ ਕÏਰ, ਅੰਜੂ ਰਾਣੀ, ਰੇਨੂੰ ਬਾਲਾ, ਰਿੰਪੀ ਗੁਪਤਾ, ਹਰਪ੍ਰੀਤ ਕÏਰ, ਗਗਨਦੀਪ ਕÏਰ, ਸ਼੍ਰੀਮਤੀ ਨਈਆ, ਪਵਨਦੀਪ ਕÏਰ, ਮਿਸ ਈਸ਼ਾ, ਸਿਮਰਜੀਤ ਕÏਰ ਆਦਿ ਤੋਂ ਇਲਾਵਾ ਹੋਰ ਸਟਾਫ, ਪਤਵੰਤੇ ਤੇ ਮਾਪੇ ਹਾਜ਼ਰ ਸਨ¢