07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਵਿੰਦਰਜੀਤ ਸਿੰਘ ਰਵੀ ਗਿੱਲ ਜ਼ਿਲ੍ਹਾ ਪ੍ਰੀਸ਼ਦ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਮਿਹਨਤੀ, ਇਮਾਨਦਾਰ ਤੇ ਜੁਝਾਰੂ ਆਗੂ ਨੌਜਵਾਨ ਰਵਿੰਦਰਜੀਤ ਸਿੰਘ ਰਵੀ ਗਿੱਲ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦਾ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀ ਗਿੱਲ ਨੇ ਪਾਰਟੀ ਹਾਈਕਮਾਂਡ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਮਿਹਨਤ ਕਰਨਗੇ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਦਾ ਪੂਰਾ ਖ਼ਿਆਲ ਰੱਖ ਰਹੀ ਹੈ ਜਿਸ ਸਦਕਾ ਹੀ ਅੱਜ ਆਮ ਘਰ ਦੇ ਨੌਜਵਾਨ ਆਗੂ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ, ਉਹ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਵੱਡਾ ਸਮਰਥਨ-ਸਨੀ ਗਿੱਲ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ ਪੰਜਾਹ ਫ਼ੀਸਦੀ ਸਰਕਾਰੀ ਸਕੂਲ ਪਿ੍ੰਸੀਪਲ ਅਤੇ ਸਟਾਫ਼ ਤੋਂ ਸੱਖਣੇ- ਰਾਜਵਿੰਦਰ ਸਿੰਘ <br/>...
Ad Position 24