ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੀਆਂ ਹੋ ਰਹੀਆਂ ਚੋਣਾਂ ਵਿਚ ਵਾਰਡ ਨੰਬਰ 48 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਬਲਜੀਤ ਕੌਰ ਪਤਨੀ ਅਮਰ ਸਿੰਘ ਬੱਬੂ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਬਲਜਿੰਦਰ ਸਿੰਘ ਕੁੱਕੂ ਗਿੱਲ ਆੜ੍ਹਤੀਆ, ਦਿਲਬਾਗ ਸਿੰਘ ਬਿੱਟੂ ਪ੍ਰਧਾਨ, ਰਾਜਵੰਤ ਸਿੰਘ ਮਾਹਲਾ, ਹਰਬੰਸ ਸਿੰਘ ਖ਼ਾਲਸਾ, ਗੁਰਜੰਟ ਸਿੰਘ ਪੀ.ਏ., ਹੋਰਾਂ ਨੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਤੇ ਘਰ-ਘਰ ਜਾ ਕੇ ਉਨ੍ਹਾਂ ਦੇ ਹੱਕ ਵਿਚ ਵੋਟਾਂ ਮੰਗੀਆਂ | ਉਮੀਦਵਾਰ ਬੀਬੀ ਬਲਜੀਤ ਕੌਰ ਇਕ ਇਮਾਨਦਾਰ ਅਤੇ ਵਾਰਡ ਵਾਸੀਆਂ ਵਿਚ ਆਪਣਾ ਚੰਗਾ ਅਸਰ ਰਸੂਖ਼ ਰੱਖਦੇ ਹਨ ਇਸ ਲਈ ਵਾਰਡ ਵਾਸੀ ਉਨ੍ਹਾਂ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਮੀਦਵਾਰ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਵਾਰਡ ਦੇ ਵਿਕਾਸ ਵਿਚ ਪੂਰਾ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |