07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਤੇਜਿੰਦਰ ਕੌਰ ਬਰਾੜ ਵਲੋਂ ਅੰਮਿ੍ਤਪਾਲ ਕੌਰ ਭੁੱਲਰ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 21-05-2026
ਕੋਟ ਈਸੇ ਖਾਂ, 20 ਮਈ (ਗੁਰਮੀਤ ਸਿੰਘ ਖ਼ਾਲਸਾ)-26 ਮਈ ਨੂੰ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਪੈਣ ਵਾਲੀਆਂ ਵੋਟਾਂ ਦੇ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਦੌਰਾਨ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ ਜਾ ਰਹੀ ਹੈ | ਇਸੇ ਦੇ ਚੱਲਦਿਆਂ ਸਥਾਨਕ ਵਾਰਡ ਨੰਬਰ 11 ਤੋਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬਾ ਅੰਮਿ੍ਤਪਾਲ ਕੌਰ ਭੁੱਲਰ ਦੇ ਹੱਕ ਵਿਚ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਧਰਮ ਪਤਨੀ ਸ਼੍ਰੀਮਤੀ ਤਜਿੰਦਰ ਕੌਰ ਬਰਾੜ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਦੇ ਇੱਥੇ ਪੁੱਜਣ ਸਮੇਂ ਉਮੀਦਵਾਰ ਅੰਮਿ੍ਤਪਾਲ ਕੌਰ ਭੁੱਲਰ ਤੇ ਸਾਥੀ ਮਹਿਲਾਵਾਂ ਵਲੋਂ ਬੁੱਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਤੇ ਖ਼ਾਸ ਕਰ ਸ਼ਹਿਰ ਕੋਟ ਈਸੇ ਖਾਂ ਉਹ ਕਸਬਾ ਹੈ, ਜਿਸ ਦੀ ਨੁਹਾਰ ਬਦਲਣ ਵਿਚ ਦਿਲੋਂ ਕੰਮ ਕਰਕੇ ਕੈਬਨਿਟ ਮੰਤਰੀ ਸਵ: ਜਥੇਦਾਰ ਤੋਤਾ ਸਿੰਘ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਸੀ ਤੇ ਉਹ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕਰਦੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਰਹੇ ਉਮੀਦਵਾਰਾਂ ਦਾ ਇਸ ਵਾਰ ਵੱਡਾ ਸਾਥ ਦੇ ਕੇ ਤੱਕੜੀ ਚੋਣ ਨਿਸ਼ਾਨ 'ਤੇ ਮੋਹਰਾਂ ਲਗਾਉਣ ਤਾਂ ਜੋ ਸ਼ਹਿਰ ਦੇ ਸਹੀ ਅਰਥਾਂ ਵਿਚ ਵਿਕਾਸ ਕਾਰਜ ਹੋ ਸਕਣ | ਇਸ ਮੌਕੇ ਅਕਾਲੀ ਉਮੀਦਵਾਰ ਬੀਬਾ ਅੰਮਿ੍ਤਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਲੋਕਾਂ ਲਈ ਇਮਾਨਦਾਰੀ ਨਾਲ ਤੇ ਬਿਨਾਂ ਪੱਖਪਾਤ ਤੋਂ ਕੰਮ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਵਿਚ ਉਨ੍ਹਾਂ ਨੂੰ ਵਾਰਡ ਵਾਸੀਆਂ ਦੇ ਮਿਲ ਰਹੇ ਭਰਵੇਂ ਸਮਰਥਨ ਸਦਕਾ ਪ੍ਰਮਾਤਮਾ ਨੇ ਜੇ ਉਨ੍ਹਾਂ ਨੂੰ ਜਿੱਤ ਬਖ਼ਸ਼ੀ ਤਾਂ ਉਹ ਲੋਕਾਂ ਦੇ ਹਰ ਕੰਮ ਤੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇਕ ਕਰ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਚਰਨਜੀਤ ਝੰਡੇਆਣਾ ਬਤੌਰ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਟਰੈਕਟਰ ਚੋਣ ਨਿਸ਼ਾਨ ਲਈ ਕੀਤੀ ਵੋਟ... ਅਗਲੀ ਖ਼ਬਰ ਚੋਣ ਲੜ ਰਹੇ ਉਮੀਦਵਾਰ ਨਿਰਧਾਰਿਤ ਹੱਦ ਅੰਦਰ ਹੀ ਖ਼ਰਚ ਕਰਨ-ਜ਼ਿਲ੍ਹਾ ਚੋਣ ਅਫ਼ਸਰ
Ad Position 24