07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 50 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਤਵੀਰ ਕੌਰ ਨੇ ਆਪਣੀ ਚੋਣ ਮੁਹਿੰਮ ਭਖਾਈ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਲਈ ਵਾਰਡ ਨੰਬਰ 50 ਲੰਢੇਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸਤਵੀਰ ਕੌਰ ਬਰਾੜ ਪਤਨੀ ਨਵਦੀਪ ਸਿੰਘ ਨਿੰਮਾ ਬਰਾੜ ਚੋਣ ਮੈਦਾਨ ਵਿਚ ਹਨ ਅਤੇ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਤੇਜ ਕਰ ਦਿੱਤੀ ਹੈ ਅਤੇ ਉਹ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਮੀਦਵਾਰ ਸਤਵੀਰ ਕੌਰ ਬਰਾੜ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਵਾਰਡ ਵਾਸੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਚੋਣ ਜਿੱਤਣ ਤੋਂ ਬਾਅਦ ਉਹ ਮੁਹੱਲੇ ਦਾ ਵਿਕਾਸ ਕਰਵਾਉਣ ਦੇ ਨਾਲ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 26 ਮਈ ਨੂੰ ਉਹ ਆਪਣਾ ਇਕ-ਇਕ ਕੀਮਤੀ ਵੋਟ ਉਨ੍ਹਾਂ ਦੇ ਚੋਣ ਨਿਸ਼ਾਨ ਤੱਕੜੀ ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਕਿਉਂਕਿ ਉਨ੍ਹਾਂ ਦੀ ਜਿੱਤ ਵਾਰਡ ਵਾਸੀਆਂ ਦੀ ਜਿੱਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-42 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਜੀਤ ਕੌਰ ਨੂੰ ਮਿਲ ਰਿਹਾ ਵੱਡਾ ਸਮਰਥਨ ਅਗਲੀ ਖ਼ਬਰ ਵਾਰਡ 3 ਤੋਂ ਕਾਂਗਰਸ ਉਮੀਦਵਾਰ ਮਨਜੀਤ ਮਾਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>
Ad Position 24