06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਆਪ ਅਤੇ ਭਾਜਪਾ ਉਮੀਦਵਾਰਾਂ ਖ਼ਿਲਾਫ਼ 23 ਨੂੰ ਮਾਰਚ

Ad Position 21
No active advertisement
ਅਜੀਤ ਡੈਸਕ 21-05-2026
ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਸ਼ਹੀਦ ਕਾਮਰੇਡ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਸਰਬਜੀਤ ਸਿੰਘ ਦੌਧਰ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ 2022 ਦੀਆਂ ਚੋਟਾਂ ਵਿਚ ਜੋ ਵਾਅਦੇ ਕਰ ਕੇ ਸੱਤਾ 'ਤੇ ਕਬਜ਼ ਹੋਈ ਸੀ, ਉਹ ਵਾਅਦੇ ਪੂਰੇ ਕਰਨ ਦੀ ਬਜਾਏ, ਆਪਣੇ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਠੇਕੇ 'ਤੇ ਕੰਮ ਕਰਦੇ ਕਾਮਿਆਂ, ਆਸ਼ਾ ਵਰਕਰਾਂ, ਮਾਨ ਭੱਤਾ ਵਰਕਰਾਂ, ਆਂਗਣਵਾੜੀ ਵਰਕਰਾਂ, ਕੰਪਿਊਟਰ ਓਪਰੇਟਰਾਂ, ਆਮ ਅਧਿਆਪਕਾਂ, ਬੇਰੁਜ਼ਗਾਰਾਂ ਨੂੰ ਸ਼ਰੇਆਮ ਅੱਥਰੂ ਗੈਸ ਦੇ ਗੋਲਿਆਂ, ਲਾਠੀਆਂ, ਪਾਣੀ ਦੀ ਬੁਛਾੜਾਂ ਨਾਲ ਨਿਵਾਜਿਆ ਅਤੇ ਕਿਸੇ ਵੀ ਤਬਕੇ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ, ਮੁਲਾਜ਼ਮਾਂ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਡੀ ਲਿੰਕ ਕਰ ਕੇ 18 ਫ਼ੀਸਦੀ ਘੱਟ ਦਿੱਤਾ ਜਾ ਰਿਹਾ ਹੈ ਅਤੇ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਵੀ ਵਿਚ ਸਮਝਿਆ ਜਾ ਰਿਹਾ ਹੈ | ਅਜਿਹੇ ਹਾਲਤਾਂ ਵਿਚ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੇ ਫ਼ੈਸਲੇ ਦੀ ਰੌਸ਼ਨੀ ਵਿਚ 26 ਮਈ ਨੂੰ ਹੋ ਰਹੀਆਂ ਨਗਰ ਨਿਗਮ, ਨਗਰ ਪਾਲਿਕਾ, ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਸਾਰੇ ਚੋਣ ਖੇਤਰਾਂ ਵਿਚ ਮੋਟਰਸਾਈਕਲਾਂ, ਸਕੂਟਰਾਂ, ਸਾਈਕਲਾਂ ਤੇ ਮਾਰਚ ਕਰ ਕੇ ਸ਼ਹਿਰਾਂ ਦੇ ਲੋਕਾਂ ਨੂੰ ਇਨ੍ਹਾਂ ਦੋਵਾਂ ਪਾਰਟੀਆਂ ਬੀ.ਜੇ.ਪੀ. ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਵਿਚ ਨੰਗਾ ਕੀਤਾ ਜਾਵੇਗਾ | ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਮੋਗਾ ਦੇ ਸਰਗਰਮ ਵਰਕਰ ਅਤੇ ਆਗੂ ਵੱਡੀ ਗਿਣਤੀ ਵਿਚ 23 ਮਈ ਸ਼ਾਮ 5 ਵਜੇ ਮੇਨ ਚੌਕ ਵਿਚ ਇਕੱਤਰ ਹੋਣਗੇ ਅਤੇ ਮੋਟਰਸਾਈਕਲਾਂ ਸਕੂਟਰਾਂ ਦੇ ਕਾਫ਼ਲੇ ਨਾਲ ਮੋਗਾ ਸ਼ਹਿਰ ਦੀਆਂ ਸੜਕਾਂ 'ਤੇ ਰੋਹ ਭਰਪੂਰ ਆਕਾਸ਼ ਗੁੰਜਾਊਾ ਨਾਅਰਿਆਂ ਨਾਲ ਆਮ ਆਦਮੀ ਪਾਰਟੀ ਅਤੇ ਬੀ.ਜੇ.ਪੀ. ਦੇ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ ਦਾ ਹੋਕਾ ਦੇਣਗੇ | ਸਾਂਝਾ ਫ਼ਰੰਟ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਗਦੀਸ਼ ਸਿੰਘ ਚਾਹਲ, ਬਲੌਰ ਸਿੰਘ, ਭੁਪਿੰਦਰ ਸਿੰਘ ਸੇਖੋਂ, ਪ੍ਰੇਮ ਕੁਮਾਰ, ਬੂਟਾ ਸਿੰਘ ਭੱਟੀ, ਲਾਲ ਸਿੰਘ, ਜਗਤਾਰ ਸਿੰਘ ਸੇਖੋਂ, ਸਤਿਯਮ ਪ੍ਰਕਾਸ਼, ਗੁਰਪ੍ਰੀਤ ਸਿੰਘ ਅਤੇ ਇੰਦਰਵੀਰ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਮੋਟਰਸਾਈਕਲ ਸਕੂਟਰਾਂ ਦਾ ਕਾਫ਼ਲਾ ਚੌਕ ਤੋਂ 5 ਵਜੇ ਰਵਾਨਾ ਹੋਵੇਗਾ ਅਤੇ ਬਾਜ਼ਾਰ ਵਿਚ ਦੀ ਹੁੰਦਾ ਹੋਇਆ 9 ਨੰ:ਗਲੀ ਰਾਹੀਂ ਪ੍ਰਤਾਪ ਰੋਡ 'ਤੇ ਪਹੁੰਚੇਗਾ, ਸਬਜ਼ੀ ਮੰਡੀ ਵਾਲਾ ਗੇਟ ਨੰ: 1 ਤੋਂ ਸਬਜ਼ੀ ਮੰਡੀ ਵਿਚ ਦੀ ਹੁੰਦਾ ਹੋਇਆ ਰੇਲਵੇ ਰੋਡ 'ਤੇ ਪਹੁੰਚੇਗਾ, ਰੇਲਵੇ ਰੋਡ ਤੋਂ ਨੀਵੇਂ ਪੁਲ ਹੇਠ ਦੀ ਹੁੰਦੇ ਹੋਇਆ ਇਹ ਕਾਫ਼ਲਾ ਨੇਚਰ ਪਾਰਕ ਕੋਲ ਗੁਰੂ ਨਾਨਕ ਕਾਲਜ ਦੇ ਸਾਹਮਣੇ ਚੌਕ ਵਿਚ ਖ਼ਤਮ ਹੋਵੇਗਾ | ਇਸ ਮੌਕੇ ਸੂਬਾ ਕਨਵੀਨਰ ਭਜਨ ਸਿੰਘ ਗਿੱਲ, ਸੁਖਮੰਦਰ ਸਿੰਘ, ਸੁਰਿੰਦਰ ਰਾਮ ਕੁੱਸਾ, ਰਾਜਿੰਦਰ ਸਿੰਘ ਰਿਆੜ, ਕੁਲਵੀਰ ਸਿੰਘ ਢਿੱਲੋਂ, ਗੁਰਮੇਲ ਸਿੰਘ ਨਾਹਰ, ਜਗਰੂਪ ਸਿੰਘ, ਗੁਰਜੰਟ ਸਿੰਘ ਕੋਕਰੀ, ਸੁਰਜੀਤ ਸਿੰਘ ਗਗੜਾ, ਜਸਪਤ ਰਾਏ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਵਲੋਂ ਬੱਚਿਆਂ ਨੂੰ ਪਾਠ ਸਮੱਗਰੀ ਵੰਡੀ <br/>
Ad Position 24