ਮੋਗਾ, 20 ਮਈ (ਗੁਰਤੇਜ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ 'ਤੇ ਗਰਾਮਰ ਟੈਸਟ ਲਿਆ ਜਾਂਦਾ ਹੈ ਤੇ ਉਸ ਆਧਾਰ 'ਤੇ ਕਲਾਸਾਂ ਵਿਚ ਦਾਖ਼ਲਾ ਦਿੱਤਾ ਜਾਂਦਾ ਹੈ | ਮਾਹਿਰ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਦੀ ਤਿਆਰੀ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਤੇ ਘਰ ਲਿਜਾਣ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੈਕਰੋ ਗਲੋਬਲ ਵਲੋਂ ਆਈਲਟਸ ਤੇ ਪੀ.ਟੀ.ਈ. ਦੀਆਂ ਆਫ਼ਲਾਈਨ ਦੇ ਨਾਲ ਆਨਲਾਈਨ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਘਰ ਬੈਠੇ ਤਿਆਰੀ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਟੂਰਿਸਟ ਵੀਜ਼ਾ, ਵਰਕ ਪਰਮਿਟ ਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ | ਜੇਕਰ ਕੋਈ ਵਿਦਿਆਰਥੀ ਸਟੱਡੀ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਫਾਈਲ ਸਬੰਧੀ ਸਹੀ ਸਲਾਹ ਲਈ ਮੈਕਰੋ ਗਲੋਬਲ ਦਫ਼ਤਰ ਵਿਚ ਮਿਲ ਸਕਦਾ ਹੈ |