ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਯੁੱਧ ਨਸ਼ਿਆਂ ਵਿਰੁੱਧ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਿਵੀਜ਼ਨ ਮੋਗਾ ਅਤੇ ਡੀ.ਐਸ.ਪੀ. ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਦੀ ਲਰਨਿੰਗ ਫ਼ੀਲਡ ਸਕੂਲ ਘੱਲ ਕਲਾਂ (ਮੋਗਾ) ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਨੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ ਜਾਗਰੂਕ ਕੀਤਾ | ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ 97791-00200 ਪਰ ਦੇਣ ਦੀ ਅਪੀਲ ਕੀਤੀ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪਿ੍ੰਸੀਪਲ ਮਿਸ ਨੀਤੂ ਦਾਂਡੀ, ਰਵਿੰਦਰ ਕੌਰ, ਮਮਤਾ ਕਾਲੜਾ, ਅਨੁਰਾਧਾ ਅਤੇ ਮਨਪ੍ਰੀਤ ਕੌਰ ਅਧਿਆਪਕ ਹਾਜ਼ਰ ਸਨ |