15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

2027 'ਚ ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ-ਸ਼ਮਸ਼ੇਰ ਕੈਲਾ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026

ਧਰਮਕੋਟ, 21 ਮਈ (ਪਰਮਜੀਤ ਸਿੰਘ)-ਭਾਜਪਾ ਦੇ ਧਰਮਕੋਟ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਭਿ੍ਸ਼ਟਾਚਾਰ ਕਰਕੇ ਪੰਜਾਬ ਦੇ ਭਵਿੱਖ ਨੂੰ ਸਿਉਂਕ ਵਾਂਗ ਨੁਕਸਾਨ ਪਹੁੰਚਾਇਆ ਹੈ | ਸ਼ਮਸ਼ੇਰ ਸਿੰਘ ਕੈਲਾਂ ਨੇ ਕਿਹਾ ਕਿ ਅੱਜ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਸ਼ਾਸਨ ਕਾਰਨ ਭਿਆਨਕ ਸੰਕਟ ਵਿਚ ਫਸ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਵਪਾਰੀ ਉਦਯੋਗਪਤੀ ਤੇ ਕਿਸਾਨ ਪੰਜਾਬ ਛੱਡ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਪ ਦੇ ਦਿੱਲੀ ਚੋਣਾਂ ਵਿਚ ਹਾਰੇ ਹੋਏ ਆਗੂ ਆਪਣੇ ਨਿੱਜੀ ਸਵਾਰਥਾਂ ਨੂੰ ਪੂਰੇ ਕਰਨ ਲਈ ਪੰਜਾਬ ਵਿਚ ਡੇਰੇ ਲਾਈ ਬੈਠੇ ਹਨ ਅਤੇ ਪੰਜਾਬ ਨੂੰ ਲੁੱਟਣ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਲੁੱਟਿਆ ਇਸੇ ਕਾਰਨ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਸ ਨੂੰ ਹਾਰ ਮਿਲੀ ਅਤੇ ਉਸ ਤੋਂ ਬਾਅਦ ਪੰਜਾਬ ਆਪ ਦੇ ਬਦਲਾਅ ਦੇ ਝੂਠੇ ਵਾਅਦਿਆਂ ਨਾਲ ਗੁਮਰਾਹ ਹੋਇਆ ਜਿਸ ਦੇ ਭਿ੍ਸ਼ਟਾਚਾਰ ਕਰਨ ਵਿਕਾਸ ਤਾਂ ਨਹੀਂ ਵੇਖਿਆ ਪਰ ਇਸ ਦੇ ਆਗੂਆਂ ਦੇ ਪਰਿਵਾਰਾਂ ਤੇ ਨਿੱਜੀ ਕਾਰੋਬਾਰਾਂ ਦਾ ਵਿਕਾਸ ਹੋਇਆ | ਕੈਲਾ ਨੇ ਕਿਹਾ ਕਿ 2027 ਵਿਚ ਪੰਜਾਬ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਸ਼ਾਸਨ ਸਦਕਾ ਭਾਜਪਾ ਦੀ ਡਬਲ ਇੰਜਨ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਵਿਚੋਂ ਮਰੀਜ਼ਾਂ ਦੇ ਭੱਜਣ ਦਾ ਮਾਮਲਾ, ਡਿਪਟੀ ਕਮਿਸ਼ਨਰ ਵਲੋਂ ਤੱਥ ਖੋਜ ਕਮੇਟੀ ਦਾ ਗਠਨ
Ad Position 24