ਮੋਗਾ, 21 ਮਈ (ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੇ ਵਫ਼ਦ ਵਲੋਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮਿ੍ਤਪਾਲ ਸਿੰਘ ਨਾਲ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਮੁਲਾਕਾਤ ਕੀਤੀ ਗਈ ਜਿਸ ਵਿਚ ਉਨ੍ਹਾਂ ਨੂੰ ਮੋਗਾ ਜ਼ਿਲ੍ਹੇ ਦਾ ਚਾਰਜ ਸੰਭਾਲਣ 'ਤੇ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਨਾਲ ਸਾਉਣੀ ਦੀ ਫ਼ਸਲ ਝੋਨਾ ਦੀ ਬਿਜਾਈ ਦੇ ਵੱਖ-ਵੱਖ ਢੰਗ ਤਰੀਕਿਆਂ ਸਬੰਧੀ ਵਿਚਾਰ ਚਰਚਾ ਵੀ ਕੀਤੀ ਗਈ | ਉਨ੍ਹਾਂ ਵਲੋਂ ਕਿਸਾਨਾਂ ਨੂੰ ਬਿਨਾਂ ਵਹਾਈ ਤੋਂ ਝੋਨੇ ਦੀ ਫ਼ਸਲ ਬੀਜਣ ਦੀ ਸਲਾਹ ਦਿੱਤੀ ਗਈ ਤਾਂ ਜੋ ਡੀਜ਼ਲ ਦੀ ਖਪਤ ਘਟਾ ਕੇ ਖ਼ਰਚੇ ਵਿਚ ਬੱਚਤ ਕਰਨ ਦੀ ਸਲਾਹ ਦਿੱਤੀ ਗਈ | ਉਨ੍ਹਾਂ ਜਥੇਬੰਦੀ ਰਾਹੀਂ ਸਮੂਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਈ.ਡੀ. ਹਰੇਕ ਕਿਸਾਨ ਜਲਦੀ ਤੋਂ ਜਲਦੀ ਬਣਾਏ, ਅਜਿਹਾ ਨਾ ਕਰਨ ਦੀ ਸੂਰਤ ਵਿਚ ਕਿਸਾਨਾਂ ਨੂੰ ਸਬਸਿਡੀ ਅਤੇ ਖਾਦ/ਬੀਜ ਵਗ਼ੈਰਾ ਦੀ ਖ਼ਰੀਦ ਵਿਚ ਮੁਸ਼ਕਿਲ ਆਵੇਗੀ | ਇਸ ਮੌਕੇ ਜਥੇਬੰਦੀ ਦੇ ਸਕੱਤਰ ਹਰਪ੍ਰੀਤ ਸਿੰਘ ਦੀਦਾਰੇ ਵਾਲਾ, ਡਾ. ਬਲਜਿੰਦਰ ਸਿੰਘ ਸਿੱਧੂ, ਡਾ. ਕਮਲ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |