15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਸ਼ਰਮਾ ਦੇ ਦਫ਼ਤਰ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਪੀ.ਪੀ.ਸੀ.ਸੀ. ਮੈਂਬਰ ਤੇ ਵਾਰਡ ਨੰਬਰ 11 ਦੇ ਹਰਮਨ ਪਿਆਰੇ ਆਗੂ ਕਿ੍ਸ਼ਨ ਤਿਵਾੜੀ ਤੇ ਸੀਨੀਅਰ ਕਾਂਗਰਸੀ ਆਗੂ ਬਲਰਾਮ ਸ਼ਰਮਾ ਬੱਬੀ ਦੇ ਭਰਜਾਈ ਸ੍ਰੀਮਤੀ ਪੂਨਮ ਸ਼ਰਮਾ ਪਤਨੀ ਰਮੇਸ਼ ਤਿਵਾੜੀ ਜੋ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਹਨ, ਉਨ੍ਹਾਂ ਦੇ ਸਥਾਨਕ ਦਾਤੇਵਾਲਾ ਰੋਡ 'ਤੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਾਥੀ ਆਗੂ ਤੇ ਵਾਰਡ ਨਿਵਾਸੀ ਹਾਜ਼ਰ ਰਹੇ | ਇਸ ਮੌਕੇ ਉਨ੍ਹਾਂ ਦੇ ਇੱਥੇ ਪੁੱਜਣ ਸਮੇਂ ਬੋਲਦਿਆਂ ਕਿ੍ਸ਼ਨ ਤਿਵਾੜੀ ਤੇ ਬਲਰਾਮ ਸ਼ਰਮਾ ਬੱਬੀ ਨੇ ਕਿਹਾ ਕਿ ਵਾਰਡ ਵਾਸੀਆਂ ਦਾ ਤਿਵਾੜੀ ਪਰਿਵਾਰ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਇਸ ਵਾਰ ਵਿਰੋਧੀਆਂ ਨੂੰ ਕਰਾਰੀ ਹਾਰ ਦੇਵਾਂਗੇ | ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਗੁਰਬੀਰ ਸਿੰਘ ਗੋਗਾ ਸੰਘਲਾ ਜ਼ਿਲ੍ਹਾ ਆਗੂ ਕਿਸਾਨ ਸੈੱਲ, ਸੀਨੀਅਰ ਆਗੂ ਸੰਜੀਵ ਕੋਛੜ ਧਰਮਕੋਟ ਨੇ ਕਿਹਾ ਕਿ ਕਾਂਗਰਸ ਹਰ ਪੱਖ ਤੋਂ ਨਿਰਪੱਖਤਾ ਨਾਲ ਵੱਖ ਵੱਖ ਵਰਗਾਂ ਲਈ ਕੰਮ ਕਰਨ ਵਾਲੀ ਪਾਰਟੀ ਹੈ | ਆਗੂਆਂ ਕਿਹਾ ਕਿ ਤਿਵਾੜੀ ਪਰਿਵਾਰ ਦਾ ਸ਼ਹਿਰ ਦੇ ਸਮਾਜ ਸੇਵੀ ਕਾਰਜਾਂ ਵਿਚ ਵੀ ਹਮੇਸ਼ਾ ਵੱਡਾ ਯੋਗਦਾਨ ਰਿਹਾ ਤੇ ਹਰ ਇਕ ਦੇ ਦੁੱਖ-ਸੁੱਖ 'ਚ ਨਾਲ ਖੜਦੇ ਹਨ, ਜੋ ਵਾਰਡ ਵਾਸੀ ਵੀ ਚੰਗੀ ਤਰ੍ਹਾਂ ਜਾਣੂੰ ਹਨ | ਉਨ੍ਹਾਂ ਅਪੀਲ ਕੀਤੀ ਕਿ ਵਾਰਡ ਵਾਸੀ ਪੜੇ ਲਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਪੂਨਮ ਸ਼ਰਮਾ ਨੂੰ 26 ਮਈ ਵਾਲੇ ਦਿਨ ਪੰਜੇ 'ਤੇ ਮੋਹਰ ਲਗਾ ਕੇ ਵੱਡੀ ਲੀਡ ਨਾਲ ਜਿਤਾਉਣ | ਇਸ ਮੌਕੇ ਸਾਬਕਾ ਸੰਮਤੀ ਮੈਂਬਰ ਰਾਜ ਕਾਦਰ ਵਾਲਾ, ਸੀਨੀਅਰ ਕਾਂਗਰਸੀ ਗੁਰਮੁਖ ਸਿੰਘ ਘਲੋਟੀ, ਗੁਰਭੇਜ ਸਿੰਘ ਕਾਦਰਵਾਲਾ ਪ੍ਰਧਾਨ ਸਹਿਕਾਰੀ ਸਭਾ, ਸਰਪੰਚ ਹਰਪ੍ਰੀਤ ਸਿੰਘ ਸ਼ੇਰੇਵਾਲਾ, ਪਿ੍ਤਪਾਲ ਸਿੰਘ ਚੀਮਾ, ਅਵਤਾਰ ਸਿੰਘ ਪੀਏ ਲੋਹਗੜ੍ਹ, ਅਰਸ਼ਜੋਤ ਸੇਖੋਂ ਪ੍ਰਧਾਨ ਸਹਿਕਾਰੀ ਸਭਾ ਗਗੜਾ, ਕੁਲਦੀਪ ਰਾਜਪੂਤ ਸਾਬਕਾ ਪ੍ਰਧਾਨ ਨਗਰ ਪੰਚਾਇਤ, ਦੇਸ ਰਾਜ ਸਚਦੇਵਾ, ਕੁਲਦੀਪ ਮੱਲ੍ਹੀ ਚੁੱਘਾ, ਰਸ਼ਪਾਲ ਸਿੰਘ ਦਾਤੇਵਾਲ, ਸੁਖਵਿੰਦਰ ਸਿੰਘ ਸ਼ੌਂਕੀ, ਬਲਵਿੰਦਰ ਸਿੰਘ ਭੈਣੀ ਆਦਿ ਆਗੂ ਤੇ ਵੱਡੀ ਗਿਣਤੀ 'ਚ ਵਾਰਡ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਮੀਦਵਾਰ ਹਰਦੀਪ ਕੌਰ ਦਾ ਪਰਿਵਾਰ ਪਹਿਲਾਂ ਵੀ ਵਾਰਡ ਵਾਸੀਆਂ ਦੀ ਸੇਵਾ ਕਰਦਾ ਆ ਰਿਹਾ-ਵਿਧਾਇਕ ਡਾ. ਅਰੋੜਾ ਅਗਲੀ ਖ਼ਬਰ ਵਾਰਡ ਨੰਬਰ 37 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਪਿੰਦਰਪਾਲ ਸਿੰਘ ਸੰਧੂ ਨੂੰ ਮਿਲ ਰਿਹਾ ਵੱਡਾ ਹੁੰਗਾਰਾ
Ad Position 24