14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਧਿਆਪਕ ਦਲ ਪੰਜਾਬ ਵਲੋਂ ਜਨਗਣਨਾ ਡਿਊਟੀਆਂ 'ਤੇ ਲੱਗੇ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕਰਨ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਨੇ ਡਿਪਟੀ ਕਮਿਸ਼ਨਰ ਮੋਗਾ ਤੋਂ ਜਨਗਣਨਾ ਡਿਊਟੀਆਂ ਤੇ ਲੱਗੇ ਕਰਮਚਾਰੀਆਂ ਖ਼ਾਸ ਤੌਰ ਤੇ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕਰਨ ਦੀ ਮੰਗ ਕੀਤੀ ਹੈ | ਇੱਥੇ ਅਧਿਆਪਕ ਦਲ ਦੇ ਆਗੂਆਂ ਨੇ ਕਿਹਾ ਕਿ ਬਹੁਤ ਵੱਡੀ ਗਿਣਤੀ ਵਿਚ ਸਕੂਲ ਅਧਿਆਪਕਾਂ ਦੀ ਜਨਗਣਨਾ ਸਬੰਧੀ ਡਿਊਟੀਆਂ ਉਨ੍ਹਾਂ ਨੂੰ ਸਕੂਲ ਸਮੇਂ ਤੋਂ ਬਾਅਦ ਦੁਪਹਿਰ ਕਰਨ ਵਿਚ ਬਹੁਤ ਵੱਡੀ ਮੁਸ਼ਕਲ ਆ ਰਹੀ ਹੈ | ਇਸ ਦੇ ਨਾਲ ਹੀ ਗਰਮੀ ਦਾ ਮੌਸਮ ਹੋਣ ਅਤੇ ਪਿੰਡਾਂ ਸ਼ਹਿਰਾਂ ਦੇ ਦੂਰ ਦੁਰਾਡੇ ਘਰਾਂ ਵਿਚ ਸਕੂਲ ਸਮੇਂ ਤੋਂ ਬਾਅਦ ਜਾਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਜਨਗਣਨਾ ਲਈ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ | ਜਥੇਬੰਦੀ ਨੇ ਡਿਪਟੀ ਕਮਿਸ਼ਨਰ ਮੋਗਾ ਤੋਂ ਵੀ ਤੁਰੰਤ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਵਿਸ਼ੇਸ਼ ਤੌਰ ਤੇ ਅਧਿਆਪਕ ਦਲ ਪੰਜਾਬ ਦੇ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ, ਸੂਬਾ ਜਨਰਲ ਸਕੱਤਰ ਗੁਰਜੀਤ ਸਿੰਘ ਮਾਛੀਕੇ, ਜਤਿੰਦਰਪਾਲ ਸਿੰਘ ਖੋਸਾ, ਕੁਲਵਿੰਦਰ ਸਿੰਘ ਖ਼ਾਲਸਾ, ਤਜਿੰਦਰ ਸਿੰਘ ਰੌਂਤਾ, ਬਲਬੀਰ ਸਿੰਘ ਬੀੜ ਰਾਊਕੇ, ਸਿਕੰਦਰ ਸਿੰਘ ਭਾਗੀਕੇ,ਬਲਵਿੰਦਰਪਾਲ ਸਿੰਘ, ਸੁਖਦਰਸ਼ਨ ਸਿੰਘ, ਜਸਵਿੰਦਰ ਸਿੰਘ ਗਰਚਾ, ਜਗਸੀਰ ਸਿੰਘ ਬੌਡੇ, ਰਾਜਵਰਿੰਦਰ ਸਿੰਘ, ਗੁਰਚਰਨ ਸਿੰਘ ਫੂਲੇਵਾਲਾ, ਚਰਨ ਸਿੰਘ ਠੱਠੀ ਭਾਈ, ਕੁਲਦੀਪ ਸਿੰਘ, ਰੂਪ ਸਿੰਘ ਕੁੱਸਾ, ਸੰਦੀਪ ਸਿੰਘ ਲੁਹਾਰਾ, ਸੁਖਬੀਰ ਸਿੰਘ ਮਾਛੀਕੇ, ਅਮਰਿੰਦਰ ਸਿੰਘ, ਜਗਜੀਤ ਸਿੰਘ, ਕਰਮਜੀਤ ਸਿੰਘ ਗਿੱਲ ਆਦਿ ਅਧਿਆਪਕ ਦਲ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮੋਗਾ ਵੰਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਆਈ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ-ਅਜੇ ਸੂਦ • ਮੰਗਾਂ ਮੰਨਣ ਲਈ ਕੀਤਾ ਸਮਰਥਨ
Ad Position 24