19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਕਾਲੀ ਉਮੀਦਵਾਰ ਅਮਨ ਗਾਬਾ ਦੀ ਚੋਣ ਮੁਹਿੰਮ ਭਖਾਈ

Ad Position 21
No active advertisement
ਅਜੀਤ ਡੈਸਕ 23-05-2026
ਕੋਟ ਈਸੇ ਖਾਂ, 22 ਮਈ (ਗੁਰਮੀਤ ਸਿੰਘ ਖ਼ਾਲਸਾ)-ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਸਥਾਨਕ ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਰਹੇ ਅਮਨਪ੍ਰੀਤ ਸਿੰਘ ਅਮਨ ਗਾਬਾ ਦੇ ਦਫ਼ਤਰ ਦਾ ਉਦਘਾਟਨ ਕਰਦਿਆਂ ਆਉਣ ਵਾਲੀ 26 ਮਈ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਮੋਹਰ ਲਗਾਉਣ ਦੀ ਅਪੀਲ ਕੀਤੀ ਗਈ | ਦਫ਼ਤਰ ਦੇ ਉਦਘਾਟਨ ਸਮੇਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ, ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਸਾਬਕਾ ਡਾਇ: ਰਣਜੀਤ ਸਿੰਘ ਰਾਣਾ ਮਸੀਤਾਂ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਤੇ ਹੋਰ ਆਗੂ ਵੀ ਮੁੱਖ ਤੌਰ 'ਤੇ ਮੌਜੂਦ ਰਹੇ | ਸ਼੍ਰੋਮਣੀ ਅਕਾਲੀ ਦਲ ਅਤੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਵੱਡੀ ਗਿਣਤੀ ਵਿਚ ਇਕੱਤਰ ਸਾਥੀਆਂ ਨੇ ਮਾਹੌਲ 'ਚ ਪੂਰਨ ਉਤਸ਼ਾਹ ਭਰਿਆ | ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਵਾਰਡਾਂ 'ਤੇ ਬਹੁਤ ਵਧੀਆ ਢੰਗ ਨਾਲ ਕੀਤੇ ਜਾ ਰਹੇ ਚੋਣ ਪ੍ਰਚਾਰ ਸਦਕਾ ਲੋਕਾਂ ਦਾ ਵੱਡਾ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹਰ ਖੇਤਰ ਵਿਚ ਵੱਡੀ ਪੱਧਰ 'ਤੇ ਵਿਕਾਸ ਹੋਇਆ ਤੇ ਅਕਾਲੀ ਸਰਕਾਰਾਂ ਸਮੇਂ ਹੋਏ ਕੰਮਾਂ ਨੂੰ ਦੇਖਦੇ ਹੋਏ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਤੇ ਹੁਣ ਚੱਲ ਰਹੀਆਂ ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਵੀ ਸੂਬੇ ਵਿਚ ਅਕਾਲੀ ਦਲ ਦਾ ਪ੍ਰਦਰਸ਼ਨ ਸ਼ਾਨਦਾਰ ਹੋਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਮਿਲ ਰਹੇ ਭਰਪੂਰ ਹੁੰਗਾਰੇ ਸਦਕਾ ਅਕਾਲੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ, ਯੂਥ ਸਰਕਲ ਪ੍ਰਧਾਨ ਲਾਡੀ ਮਸਤੇਵਾਲਾ, ਐਡਵੋਕੇਟ ਪਰਮਜੀਤ ਸਿੰਘ ਸਦਰਕੋਟ, ਇਕਬਾਲਦੀਪ ਸਿੰਘ ਹੈਰੀ, ਬਲਜੀਤ ਸਿੰਘ ਇੰਚਾਰਜ ਸੋਸ਼ਲ ਮੀਡੀਆ, ਨੰਬਰਦਾਰ ਰੇਸ਼ਮ ਸਿੰਘ ਕਾਦਰਵਾਲਾ, ਜੋਗਿੰਦਰ ਸਿੰਘ ਸਦਰਕੋਟ ਸਾਬਕਾ ਸਰਪੰਚ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਨਿਸ਼ਾਨ ਸਿੰਘ ਮੂਸੇਵਾਲਾ, ਨਿਸ਼ਾਨ ਸਿੰਘ ਭੁੱਲਰ, ਗੁਰਭੇਜ ਸਿੰਘ ਕਾਦਰਵਾਲਾ, ਬਾਬਾ ਮਹਿੰਦਰ ਸਿੰਘ, ਰਕੇਸ਼ ਟੈਣੀ ਮਲਹੋਤਰਾ, ਪ੍ਰਮਾਤਮਾ ਸਿੰਘ ਖੋਸਾ, ਨਾਇਬ ਸਿੰਘ ਭੁੱਲਰ, ਜਰਨੈਲ ਸਿੰਘ ਧਾਲੀਵਾਲ ਕਾਲਾ ਚੌਹਾਨ ਤੇ ਹੋਰ ਆਗੂਆਂ ਤੋਂ ਇਲਾਵਾ ਕਈ ਮੁਹਤਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਆਪਰੇਟਿਵ ਬੈਂਕ 'ਚ ਪੈਸੇ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ ਅਗਲੀ ਖ਼ਬਰ ਇਮਾਨਦਾਰੀ ਦੀ ਮਿਸਾਲ ਬਣੀ ਕੈਸ਼ੀਅਰ ਪ੍ਰਭਜੋਤ ਕੌਰ, ਪੰਚਾਇਤ ਵਲੋਂ ਸਨਮਾਨਿਤ
Ad Position 24