19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਧੂਰੇ ਸੁਪਨੇ ਪੂਰੇ ਕਰਨਾ ਹੀ ਮੇਰਾ ਮਕਸਦ-ਬਰਜਿੰਦਰ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਦਲ ਦੇ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਰਜਿੰਦਰ ਸਿੰਘ ਬਰਾੜ ਵਲੋਂ ਕੀਤਾ ਗਿਆ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਬਰਸੀ ਮੌਕੇ ਲੋਕਾਂ ਵਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਵੱਡਾ ਇਕੱਠ ਉਨ੍ਹਾਂ ਲਈ ਹੌਸਲਾ ਵਧਾਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਤਰ੍ਹਾਂ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ, ਉਹ ਦਰਸਾਉਂਦਾ ਹੈ ਕਿ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜਥੇਦਾਰ ਤੋਤਾ ਸਿੰਘ ਲਈ ਬੇਅੰਤ ਸਤਿਕਾਰ ਮੌਜੂਦ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਲੋਕ ਸੇਵਾ, ਪੰਜਾਬ ਦੀ ਤਰੱਕੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਕੀਤੀ ਸੀ | ਉਨ੍ਹਾਂ ਵਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਅਤੇ ਲੋਕ ਭਲਾਈ ਦੀ ਸੋਚ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਬਰਾੜ ਨੇ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਜਥੇਦਾਰ ਤੋਤਾ ਸਿੰਘ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਸਹਿਯੋਗ ਅਤੇ ਭਰੋਸਾ ਉਨ੍ਹਾਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਦੱਸਿਆ ਕਿ ਹਲਕੇ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਬਰਜਿੰਦਰ ਸਿੰਘ ਬਰਾੜ ਨੇ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂਆਂ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਅਤੇ ਸਤਿਕਾਰ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 16 ਤੋਂ ਸ੍ਰੀਮਤੀ ਵਰਸ਼ਾ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਸ਼ਹਿਰ ਦੇ ਸੁੰਦਰੀਕਰਨ ਮਾਮਲੇ 'ਚ ਨਗਰ ਨਿਗਮ ਦੀਆਂ ਬੇਨਿਯਮੀਆਂ ਨੂੰ ਲੈ ਕੇ ਸਿਵਲ ਸੁਸਾਇਟੀ ਵਲੋਂ ਵੱਖ-ਵੱਖ ਪਾਰਟੀਆਂ ਦੇ...
Ad Position 24