19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 16 ਤੋਂ ਸ੍ਰੀਮਤੀ ਵਰਸ਼ਾ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 16 ਤੋਂ ਬਤੌਰ ਕੌਂਸਲਰ ਸੇਵਾ ਨਿਭਾ ਰਹੇ ਵਿਜੇ ਭੂਸ਼ਨ ਟੀਟੂ ਦੀ ਧਰਮ-ਪਤਨੀ ਸ੍ਰੀਮਤੀ ਵਰਸ਼ਾ ਨੂੰ ਇਸ ਵਾਰ ਆਪ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਵਿਜੇ ਭੂਸ਼ਨ ਟੀਟੂ ਕਰੀਬ ਦੋ ਵਾਰ ਕੌਂਸਲਰ ਰਹਿ ਕੇ ਵਾਰਡ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੀਆਂ ਪਾਰਟੀ ਪ੍ਰਤੀ ਤੇ ਵਾਰਡ ਵਾਸੀਆਂ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਆਪ ਪਾਰਟੀ ਨੇ ਇਸ ਵਾਰ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਵਰਸ਼ਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਦੇ ਪਤੀ ਵਿਜੇ ਭੂਸ਼ਨ ਟੀਟੂ ਵਲੋਂ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਵੋਟਰਾਂ ਕੋਲ ਪਹੁੰਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਵਿਜੇ ਭੂਸ਼ਨ ਟੀਟੂ ਨੇ ਬਤੌਰ ਕੌਂਸਲਰ ਹੁੰਦਿਆਂ ਜਿੱਥੇ ਹਰ ਇਨਸਾਨ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਏ ਉੱਥੇ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ | ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ ਤੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਨ ਸਰਕਾਰ ਦੀਆਂ ਸੂਬੇ ਪ੍ਰਤੀ ਕੀਤੇ ਵਿਕਾਸ ਨੂੰ ਦੇਖਦਿਆਂ ਨਗਰ ਨਿਗਮ ਚੋਣਾਂ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਮੋਗਾ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕੇ | ਉਨ੍ਹਾਂ ਵਾਰਡ ਨੰਬਰ 16 ਦੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪ ਪਾਰਟੀ ਵਲੋਂ ਖੜ੍ਹੇ ਕੀਤੇ ਉਮੀਦਵਾਰ ਸ੍ਰੀਮਤੀ ਵਰਸ਼ਾ ਦੇ ਹੱਕ 'ਚ ਝਾੜੂ ਨਿਸ਼ਾਨ 'ਤੇ ਵੋਟ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਵਾਰਡ ਨੰਬਰ 16 ਦਾ ਰਹਿੰਦਾ ਵਿਕਾਸ ਵੀ ਮੁਕੰਮਲ ਕਰਵਾਇਆ ਜਾ ਸਕੇ | ਚੋਣ ਪ੍ਰਚਾਰ ਮੌਕੇ ਵਿਜੇ ਭੂਸ਼ਨ ਟੀਟੂ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਿਵੇਂ ਉਨ੍ਹਾਂ ਨੇ ਦੋ ਵਾਰ ਪਹਿਲਾਂ ਉਨ੍ਹਾਂ ਨੂੰ ਕੌਂਸਲਰ ਬਣਾਇਆ ਸੀ ਤੇ ਹੁਣ ਉਹ ਫਿਰ ਲੋਕਾਂ ਦੀ ਕਚਹਿਰੀ ਵਿਚ ਖੜ੍ਹੇ ਹਨ ਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਵਾਰਡ ਨੰਬਰ 16 ਨੂੰ ਮੋਗਾ ਸ਼ਹਿਰ ਦਾ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ | ਉਨ੍ਹਾਂ ਸ੍ਰੀਮਤੀ ਵਰਸ਼ਾ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਿੱਤ ਨਾਲ ਆਪ ਪਾਰਟੀ ਹੋਰ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਵਾਰਡ 33 ਤੋਂ ਕਾਂਗਰਸ ਉਮੀਦਵਾਰ ਨਰੋਤਮ ਪੁਰੀ ਨੂੰ ਮਿਲ ਰਿਹਾ ਵੋਟ ਹੁੰਗਾਰਾ-ਮਾਲਵਿਕਾ ਸੂਦ ਅਗਲੀ ਖ਼ਬਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਧੂਰੇ ਸੁਪਨੇ ਪੂਰੇ ਕਰਨਾ ਹੀ ਮੇਰਾ ਮਕਸਦ-ਬਰਜਿੰਦਰ ਸਿੰਘ ਬਰਾੜ
Ad Position 24